ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਹੀਰਾ ਅੱਤਰੀ ਨੂੰ ਦਿੱਤਾ ਨਿਯੁਕਤੀ ਪੱਤਰ
ਬਟਾਲਾ,31 ਦਸੰਬਰ
ਬਟਾਲਾ ਦੇ ਸੀਨੀਅਰ ਤੇ ਤਕਰੀਬਨ 18 ਸਾਲਾਂ ਤੋ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਆ ਰਹੇ ਜਤਿੰਦਰ ਹੀਰਾ ਅੱਤਰੀ ਨੂੰ ਬਟਾਲਾ ਹਲਕੇ ਕਾਂਗਰਸ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ। ਇਹ ਜਾਣਕਾਰੀ ਸ਼ਹਿਰੀ ਕਾਂਗਰਸ ਕਮੇਟੀ ਪ੍ਰਧਾਨ ਸੰਜੀਵ ਸ਼ਰਮਾ ਨੇ ਦਿੱਤੀ। ਬਟਾਲਾ ਕਾਂਗਰਸ ਭਵਨ ਵਿਖੇ ਪਾਰਟੀ ਦੇ 139 ਵੇਂ ਸਥਾਪਨਾ ਦਿਵਸ ਮੌਕੇ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਇਕ ਪ੍ਰੋਗਰਾਮ ਕਰਵਾਇਆ ਗਿਆ ਸੀ | ਇਸ ਪ੍ਰੋਗਰਾਮ ਵਿੱਚ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸ਼ਿਰਕਤ ਕੀਤੀ। ਸਾਬਕਾ ਮੰਤਰੀ ਬਾਜਵਾ ਨੇ ਹੀਰਾ ਅੱਤਰੀ ਨੂੰ ਪਾਰਟੀ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਕਰਕੇ ਮੁੱਖ ਬੁਲਾਰੇ ਵੱਜੋ ਨਿਯੁਕਤੀ ਪੱਤਰ ਸੌਂਪਿਆ।
ਸ਼ਹਿਰੀ ਪ੍ਰਧਾਨ ਸੰਦੀਪ ਸ਼ਰਮਾ ਨੇ ਦੱਸਿਆ ਕਿ ਹੀਰਾ ਅੱਤਰੀ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਵਿੱਚ 3 ਵਾਰ ਜੋਨ ਇੰਚਾਰਜ,2 ਵਾਰ ਸ਼ਹਿਰੀ ਜਨਰਲ ਸਕੱਤਰ,ਤੇ ਵੱਖ ਵੱਖ ਅਹੁਦਿਆਂ ਤੇ ਸੇਵਾ ਨਿਭਾਅ ਚੁੱਕੇ ਹਨ,ਅਤੇ ਪਾਰਟੀ ਵਿੱਚ ਜਨਰਲ ਸਕੱਤਰ ਵੱਜੋ ਵੀ ਸੇਵਾ ਨਿਭਾ ਚੁੱਕੇ ਹਨ ਅਤੇ ਉਹ 2021ਦਿਆ ਕੌਸਲਰ ਚੋਣਾਂ ਵਿੱਚ ਸਿਰਫ਼ 12 ਵੋਟਾ ਦੇ ਫ਼ਰਕ ਨਾਲ ਚੋਣ ਹਾਰ ਗਏ ਸਨ। ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦੇ ਹੋਏ ਸੂਬਾ ਪ੍ਰਧਾਨ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਹੀਰਾ ਅੱਤਰੀ ਨੂੰ ਬਟਾਲਾ ਹਲਕੇ ਦਾ ਮੁੱਖ ਬੁਲਾਰਾ ਬਣਾਇਆ ਹੈ ਤੇ ਨਿਯੁਕਤੀ ਪੱਤਰ ਸੋਪ ਦਿੱਤਾ ਗਿਆ ਹੈ। ਹੀਰਾ ਅੱਤਰੀ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਬਟਾਲਾ ਨਗਰ ਨਿਗਮ ਦੇ ਮੇਅਰ ਸੁਖਦੀਪ ਸਿੰਘ ਤੇਜਾ,ਮੁੱਖ ਬੁਲਾਰਾ ਪੰਜਾਬ ਜਸਕਰਨ ਸਿੰਘ ਕਾਹਲੋ, ਸੀਨੀਅਰ ਡਿਪਟੀ ਮੇਅਰ ਸੁਨੀਲ ਸਰੀਨ, ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਟਾਲਾ ਕਸਤੂਰੀ ਲਾਲ ਸੇਠ, ਸੀਨੀਅਰ ਕਾਂਗਰਸੀ ਆਗੂ ਗੁਲਜਾਰੀ ਲਾਲ ਭੱਲਾ, ਜ਼ਿਲ੍ਹਾ ਸੀਨੀਅਰ ਵਾਇਸ ਪ੍ਰਧਾਨ ਤੇ ਕੋਆਰਡੀਨੇਟਰ ਸੁਜਾਨਪੁਰ ਗੌਤਮ ਗੁੱਡੂ ਸੇਠ,ਸੁਖਦੇਵ ਸਿੰਘ ਬਾਜਵਾ ਕੌਸਲਰ ਤੇ ਰਾਜ ਕੁਮਾਰ ਰਾਜੂ ਬੱਲੂ, ਮੰਡਲ ਪ੍ਧਾਨ ਰਜਿੰਦਰ ਸਿੰਘ ਨਿੰਦਾ ਅਤੇ ਹੋਰ ਕਾਂਗਰਸੀ ਆਹੁਦੇ ਦਾਰ ਹਾਜ਼ਰ ਸਨ।