ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਧੰਨਵਾਦੀ ਹਾਂ ਜਿੰਨਾਂ ਨੇ ਮਜ਼ਬੂਤ ਰਾਸ਼ਟਰ ਸੰਗਠਨ ਦਾ ਮਾਣ ਵਧਾਇਆ ਹੈ- ਜੋਗਿੰਦਰ ਅੰਗੂਰਾਲਾ, ਈਸ਼ੂ ਰਾਂਚਲ
ਬਟਾਲਾ, 27 ਜਨਵਰੀ —
ਮਜ਼ਬੂਤ ਰਾਸ਼ਟਰ ਸੰਗਠਨ ਦੇ ਕੌਮੀ ਪ੍ਰਧਾਨ ਜੋਗਿੰਦਰ ਅੰਗੂਰਾਲਾ ਨੂੰ ਲੋਕ ਹਿੱਤ ਸੇਵਾਵਾਂ ਅਤੇ ਜਾਗਰੂਕਤਾ ਅਭਿਆਨ ਚਲਾਉਣ ਦੇ ਮੱਦੇਨਜ਼ਰ 75ਵੇਂ ਗਣਤੰਤਰ ਦਿਵਸ ਮੌਕੇ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਜਿਲਾ ਪੱਧਰੀ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ ਜਿਸ ਵਿਚ ਜੈ ਕਿਸ਼ਨ ਰੋੜੀ ਮੁੱਖ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕੌਮੀ ਝੰਡਾ ਲਹਿਰਾਇਆ ਜਦਕਿ ਡਿਪਟੀ ਕਮਿਸ਼ਨਰ ਆਈ. ਏ. ਐੱਸ. ਡਾ. ਹਿਮਾਂਸੂ ਅਗਰਵਾਲ ਦੀ ਨਿਗਰਾਨੀ ਹੇਠ ਇਹ ਪ੍ਰੋਗਰਾਮ ਸਫਲਤਾ ਪੂਰਵਕ ਹੋ ਨਿੱਬੜਿਆ। ਇਸ ਸਮਾਗਮ ਵਿੱਚ ਮਜ਼ਬੂਤ ਰਾਸ਼ਟਰ ਸੰਗਠਨ ਦੇ ਪੰਜਾਬ ਹੈਡ ਈਸ਼ੂ ਰਾਂਚਲ ਨੂੰ ਮਨੁੱਖਤਾ ਦੀ ਸੇਵਾ ਕਰਨ ਦੇ ਲਈ ਵੀ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮਜ਼ਬੂਤ ਰਾਸ਼ਟਰ ਸੰਗਠਨ ਦੇ ਕੌਮੀ ਪ੍ਰਧਾਨ ਅਤੇ ਜਰਨਲਿਸਟ ਐਸੋਸੀਏਸ਼ਨ ਰਜਿ. ਪੰਜਾਬ ਦੇ ਪ੍ਰਧਾਨ ਸ਼੍ਰੀ ਜੋਗਿੰਦਰ ਅੰਗੂਰਾਲਾ ਅਤੇ ਮਜ਼ਬੂਤ ਰਾਸ਼ਟਰ ਸੰਗਠਨ ਦੇ ਪੰਜਾਬ ਹੈਡ ਅਤੇ ਜਰਨਲਿਸਟ ਐਸੋਸੀਏਸ਼ਨ ਰਜਿ. ਜਿਲਾ ਗੁਰਦਾਸਪੁਰ ਦੇ ਪ੍ਰਭਾਰੀ ਈਸ਼ੂ ਰਾਂਚਲ ਨੇ ਸਾਂਝੇ ਤੌਰ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂੰ ਅਗਰਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸੇ ਤਰਾਂ ਹੀ ਮਾਨਵਤਾ ਦੀ ਸੇਵਾ ਅਤੇ ਸਮਾਜ ਨੂੰ ਰਾਹ ਦਸੇਰਾ ਦੇਣ ਦੇ ਲਈ ਯਤਨ ਕਰਦੇ ਰਹਿਣਗੇ। ਇਸ ਮੌਕੇ ਇਸ ਸਮਾਗਮ ਵਿੱਚ ਐੱਸ. ਐਸ .ਪੀ ਗੁਰਦਾਸਪੁਰ ਹਰੀਸ਼ ਦਯਾਮਾ, ਚੇਅਰਮੈਨ ਰਮਨ ਬਹਿਲ , ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ, ਮੇਜਰ ਡਾਕਟਰ ਇਰਵਨ ਕੌਰ ਸਹਾਇਕ ਕਮਿਸ਼ਨਰ, ਸਮਸੇਰ ਸਿੰਘ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਦੀਨਾਨਗਰ ਅਤੇ ਧੀਰਜ ਵਰਮਾ ਸੀਨੀਅਰ ਆਪ ਆਗੂ ਵੀ ਮੁੱਖ ਤੌਰ ਤੇ ਹਾਜ਼ਰ ਸਨ।