ਬਟਾਲਾ 22 ਫਰਵਰੀ
ਸਤਿਗੁਰ ਸ੍ਰੀ ਰਵਿਦਾਸ ਜੀ ਮਹਾਰਾਜ ਦੇ 647ਵੇਂ ਪ੍ਰਕਾਸ਼ ਉਸਤਵ ਦੇ ਸਬੰਧ ਵਿੱਚ ਕੱਲ ਬਟਾਲਾ ਵਿਖੇ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੋਕਸਮੈਨ ਹੀਰਾ ਅਤਰੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਤਿਗੁਰ ਸ੍ਰੀ ਰਵਿਦਾਸ ਜੀ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾਵੇਗਾ। ਅਤੇ ਸੰਗਤਾਂ ਵੱਲੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿਚੋ ਹੁੰਦਾ ਹੋਇਆ, ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਨਿਹਾਲ ਕਰੇਗਾ। ਇਸ ਮੌਕੇ ਹੀਰਾ ਅਤਰੀ ਨੇ ਸਾਥੀਆਂ ਸਮੇਤ ਬਟਾਲਾ ਦੇ ਨਗਰ ਨਿਗਮ ਦੇ ਮੇਅਰ ਸੁਖਦੀਪ ਸਿੰਘ ਤੇਜਾ ਅਤੇ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮਾਜ ਸੇਵੀ ਤੇ ਸੱਚ ਦੀ ਪਟਾਰੀ ਅਖਬਾਰ ਦੇ ਮੁੱਖ ਸੰਪਾਦਕ ਜੋਗਿੰਦਰ ਕੁਮਾਰ ਅੰਗੂਰਾਲਾ,ਡਿਪਟੀ ਮੇਅਰ ਦੇ ਪਤੀ ਵਿਜੇ ਕੁਮਾਰ ਬੈਂਸ ,ਸਿਟੀ ਕਾਂਗਰਸ ਦੇ ਸਾਬਕਾ ਪ੍ਰਧਾਨ ਸਵਰਨ ਮੁੱਢ, ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਅਤੇ ਵਾਈਸ ਪ੍ਰਧਾਨ ਹੀਰਾ ਲਾਲ ਤੇ ਅਸੋਕ ਕੁਮਾਰ ਆਦਿ ਹਾਜ਼ਰ ਸਨ