Skip to content
ਸਾਨੂੰ ਨਸ਼ੇ ਤੇ ਪਤਿਤਪੁਣੇ ਤੋਂ ਦੂਰ ਰਹਿ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ – ਜਥੇਦਾਰ ਗੋਰਾ
ਅੰਮ੍ਰਿਤ ਛੱਕਣ ਵਾਲੇ ਪ੍ਰਾਣੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਮੁਫ਼ਤ ਕਕਾਰ ਦਿੱਤੇ
ਬਟਾਲਾ 12 ਅਪੈ੍ਲ ( ਚਰਨਦੀਪ ਬੇਦੀ, ਅਦੱਰਸ਼ ਤੁੱਲੀ, ਸੁਮਿਤ ਨੌਰੰਗ)

ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਲੋਂ ਘਰ ਘਰ ਸਿੱਖੀ ਦਾ ਪ੍ਰਚਾਰ ਕਰਨ ਲਈ ਵਹੀਰ ਨੂੰ ਨਿਰੰਤਰ ਜਾਰੀ ਰੱਖਦਿਆਂ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਜਥੇ, ਕਵੀਸ਼ਰੀ ਜਥੇ ਦੇ ਨਾਲ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਤੇ ਪਤਿਤਪੁਣੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਪ੍ਰਚਾਰ ਪ੍ਰਸਾਰ ਕਰਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਮਹਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ।ਇਸ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਨੇ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਪਹੁੰਚ ਕੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ 226 ਪ੍ਰਾਣੀਆ ਨੂੰ ਅੰਮ੍ਰਿਤ ਛਕਾ ਕੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਧੀਆਂ ਪੁੱਤਰ ਬਣਾ ਕੇ ਗੁਰੂ ਦੇ ਜਹਾਜ਼ ਤੇ ਚੜਾਇਆ।ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਅੰਮ੍ਰਿਤ ਸੰਚਾਰ ਮੋਕੇ ਅੰਮ੍ਰਿਤ ਛੱਕਣ ਵਾਲੇ 226 ਪ੍ਰਾਣੀਆਂ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੁਕਮਾਂ ਨਾਲ ਸ੍ਰ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਤੇ ਸ੍ਰ ਸਤਬੀਰ ਸਿੰਘ ਧਾਮੀ ਓ ਐਸ ਡੀ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਜੇ ਕਕਾਰ ਅੰਮ੍ਰਿਤ ਅਭਲਾਖੀਆ ਨੂੰ ਭੇਟਾ ਰਹਿਤ ਮੁਫ਼ਤ ਕਕਾਰ ਦਿੱਤੇ ਗਏ।ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤ ਛੱਕਣ ਵਾਲਿਆਂ ਨੂੰ ਨੂੰ ਸੰਬੋਧਨ ਹੁੰਦਿਆਂ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਵੱਡੇਭਾਗਾ ਵਾਲੇ ਹੋ ਜਿਨ੍ਹਾਂ ਨੇ ਦਸ਼ਮੇਸ਼ ਪਿਤਾ ਦੀ ਪਾਹੁਲ ਅੰਮ੍ਰਿਤ ਛੱਕ ਕੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਧੀਆਂ ਪੁੱਤਰ ਬਣੇ ਹਨ। ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਨਸ਼ੇ ਤੇ ਪਤਿਤਪੁਣੇ ਤੋਂ ਦੂਰ ਰਹਿ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ।ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ,ਸ੍ਰ ਗੁਰਿੰਦਰ ਸਿੰਘ ਤਲਵੰਡੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਪੰਜ ਪਿਆਰੇ ਸਾਹਿਬਾਨ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਸਾਹਿਬਾਨ, ਢਾਡੀ ਜਥੇ, ਕਵੀਸ਼ਰੀ ਜਥੇ ਅਤੇ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਤੇ ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ,ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ,ਸ੍ਰ ਪਲਵਿੰਦਰ ਸਿੰਘ ਲੰਬੜਦਾਰ ਪੰਜਾਬ ਪ੍ਰਧਾਨ ਰਵਿਦਾਸੀਆ ਸਿੱਖ ਵੈਲਫੇਅਰ ਸੁਸਾਇਟੀ, ਸ੍ਰ ਗੁਰਿੰਦਰ ਸਿੰਘ ਤਲਵੰਡੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ,ਸ੍ਰ ਸਕੰਦਰ ਸਿੰਘ ਦਮੋਦਰ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ,ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ,ਸ੍ਰ ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਿਕਰਤਾਰੀਆਂ, ਗਿਆਨੀ ਹਰਬੰਸ ਸਿੰਘ ਹੰਸਪਾਲ ਜ਼ਿਲ੍ਹਾ ਪ੍ਰਧਾਨ ਬੀ ਸੀ ਵਿੰਗ ਸ਼੍ਰੋਮਣੀ ਅਕਾਲੀ ਦਲ, ਮਾਸਟਰ ਪ੍ਰਵੀਨ ਸਿੰਘ, ਸ੍ਰ ਕੁਲਵੰਤ ਸਿੰਘ ਐਮ ਸੀ,ਸ੍ਰ ਕਰਤਾਰ ਸਿੰਘ ਬਟਾਲਾ, ਸ੍ਰ ਬਾਵਾ ਸਿੰਘ ਸ਼ਾਸਤਰੀ ਨਗਰ,ਸ੍ਰ ਕਿਰਪਾਲ ਸਿੰਘ ਦੋਲਤਪੁਰ,ਸ੍ਰ ਗੁਲਬਾਗ ਸਿੰਘ ਬਾਸਰਪੁਰ,ਸ੍ਰ ਰਣਜੀਤ ਸਿੰਘ ਸਾਗਰਪੁਰ ,ਸ੍ਰ ਸਰਬਜੀਤ ਸਿੰਘ ਪ੍ਰਧਾਨ ਫੈਡਰੇਸ਼ਨ,ਸ੍ਰ ਸੰਤੋਖ ਸਿੰਘ ਭੰਬੋਈ,ਸ੍ਰ ਬਲਕਾਰ ਸਿੰਘ ਦੋਲਤਪੁਰ, ਭਾਈ ਗੁਰਵਿੰਦਰ ਸਿੰਘ ਹੈਡ ਗ੍ਰੰਥੀ,ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ,ਸ੍ਰ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ,ਸ੍ਰ ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ,ਸ੍ਰ ਸਰਵਨ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ,ਭਾਈ ਲਾਲ ਸਿੰਘ ਕਵੀਸ਼ਰ ਜਥਾ ਧਰਮ ਪ੍ਰਚਾਰ ਕਮੇਟੀ,ਸ੍ਰ ਸਤਨਾਮ ਸਿੰਘ ਪੱਡਾ,ਸਤਿੰਦਰ ਸਿੰਘ ਹਸਨਪੁਰ,ਸ੍ਰ ਗੁਰਮੁੱਖ ਸਿੰਘ ਕਾਦੀਆਂ,ਸ੍ਰ ਗੁਰਪ੍ਰੀਤ ਸਿੰਘ ਕੋਠਾ,ਸ੍ਰ ਸਤਿੰਦਰ ਸਿੰਘ ਗਿੱਲ ਮੰਝ,ਸ੍ਰ ਕੰਵਲਜੀਤ ਸਿੰਘ ਬਾਜਵਾ,ਸ੍ਰ ਪਲਵਿੰਦਰ ਸਿੰਘ,ਸ੍ਰ ਬਲਕਾਰ ਸਿੰਘ ਪੰਜਗਰਾਈਂ,ਸ੍ਰ ਸਿਮਰਤਪਾਲ ਸਿੰਘ ਭਾਟੀਆ,ਸ੍ਰ ਸਿਮਰਨਜੀਤ ਸਿੰਘ,ਸ੍ਰ ਦਵਿੰਦਰ ਸਿੰਘ ਕਾਜਮਪੁਰ ਆਦਿ ਸੰਗਤਾਂ ਹਾਜ਼ਰ ਸਨ।।
ਫੋਟੋ —— ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਕਰਵਾਏ ਗਏ ਅੰਮ੍ਰਿਤ ਸੰਚਾਰ ਮੋਕੇ ਪੰਜ ਪਿਆਰੇ ਸਾਹਿਬਾਨ ਦੇ ਨਾਲ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ , ਮੈਨੇਜਰ ਤਲਵੰਡੀ , ਮੈਨੇਜਰ ਬਾਜਵਾ, ਮੈਨੇਜਰ ਦਮੋਦਰ, ਮੈਨੇਜਰ ਜਫਰਵਾਲ ਹੋਰ ਸੰਗਤਾਂ।