Mon. Jul 28th, 2025

ਬੀਰ ਅਮਰ, ਮਾਹਲ।ਅੰਮ੍ਰਿਤਸਰ।


ਸ਼ਹੀਦਾਂ ਦੀ ਬਦੌਲਤ ਹੀ ਮਾਣ ਰਹੇ ਹਾਂ ਅਜ਼ਾਦੀ ਦਾ ਨਿੱਘ-।–ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ ਹੁੰਦੇ ਹਨ ਅਤੇ ਉਹੀ ਕੌਮਾਂ ਜਿਉਂਦੀਆਂ ਰਹਿੰਦੀਆਂ ਹਨ ਜੋ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਐਸ ਡੀ ਐਮ ਮਨਕੰਵਲ ਸਿੰਘ ਚਾਹਲ ਨੇ ਜਲਿਆਂਵਾਲਾ ਬਾਗ਼ ਵਿਖੇ ਸ਼ਹੀਦਾ ਨੂੰ ਸ਼ਰਧਾਂਜਲੀ ਭੇਂਟ ਕਰਨ ਸਮੇਂ ਕੀਤਾ ।

ਉਨ੍ਹਾਂ ਕਿਹਾ ਕਿ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਹੋਰ ਤੇਜ ਕੀਤਾ ਸੀ ਜਿਸ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜਾ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਧਰਤੀ ਤੋਂ ਹੀ ਅੰਗਰੇਜਾਂ ਸਾਮਰਾਜ ਦੇ ਪਤਨ ਦੀ ਸ਼ੁਰੂਆਤ ਹੋਈ ਸੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੀ ਜੀਵਨੀ ਤੋਂ ਸਿੱਖਿਆ ਲੈ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ। ਕੈਪਸ਼ਨ-ਜਿਲਿਆਂ ਵਾਲਾ ਬਾਗ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਰਪਿਤ ਕਰਦੇ ਹੋਏ ਐਸਡੀਐਮ ਅਤੇ ਹੋਰ।

Leave a Reply

Your email address will not be published. Required fields are marked *

You missed