Sat. Aug 9th, 2025

ਬੀਰ ਅਮਰ ਮਾਹਲ, ਸ਼੍ਰੀ ਅੰਮ੍ਰਿਤਸਰ ਸਾਹਿਬ।

ਸ੍ਰੀ ਨਿਕਾਸ ਕੁਮਾਰ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਅੱਜ ਸੂਚਨਾ ਦੇ ਆਦਾਨ ਪ੍ਰਦਾਨ ਦਾ ਸੱਭ ਤੋਂ ਪ੍ਰਚਲਿਤ ਸਾਧਨ ਹੈ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਇਹ ਇੱਕ ਅਹਿਮ ਰੋਲ ਅਦਾ ਕਰ ਸਕਦਾ ਹੈ। ਇਸ ਗੱਲ ਉਹਨਾਂ ਜ਼ਿਲ੍ਹਾ ਪੱਧਰੀ ਸੋਸ਼ਲ ਮੀਡੀਆ ਟੀਮ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਕਹੀ।
ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ,ਜਿਹਨਾਂ ਨੂੰ ਲਗਾਤਾਰ ਜ਼ਿਲ੍ਹਾ ਚੋਣ ਦਫ਼ਤਰ ਦੇ ਅਲੱਗ-ਅਲੱਗ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਫ਼ੇਸਬੁੱਕ, ਵਾੱਟਸ-ਅੱਪ, ਇੰਸਟਾਗ੍ਰਾਮ ਅਤੇ ਯੂ-ਟਿਊਬ ਤੇ ਸਾਂਝਾ ਕੀਤਾ ਜਾ ਰਿਹਾ ਹੈ।ਉਹਨਾਂ ਇਸ ਪੂਰੀ ਪ੍ਰਕਿਰਿਆ ਨੂੰ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪੱਧਰੀ ਸੋਸ਼ਲ ਮੀਡੀਆ ਟੀਮ ਮੈਂਬਰਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵੋਟਰਾਂ ਨਾਲ ਸਬੰਧਤ ਬਹੁਤ ਸਾਰੀ ਅਹਿਮ ਜਾਣਕਾਰੀਆਂ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਰਾਹੀਂ ਸਾਂਝੀਆਂ ਕੀਤੀਆਂ ਜਾਣਗੀਆਂ। ਉਹਨਾਂ ਅਪੀਲ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਇਹਨਾਂ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਆਪਣੇ ਮੋਬਾਈਲ ਫ਼ੋਨ ਤੇ ਸ਼ੇਅਰ ਕਰਨਾ ਚਾਹੀਦਾ ਹੈ। ਜ਼ਿਲ੍ਹਾ ਪੱਧਰੀ ਸੋਸ਼ਲ ਮੀਡੀਆ ਟੀਮ ਦੇ ਇੰਚਾਰਜ ਡੀ.ਏ.ਵੀ.ਕਾਲਜ ਦੇ ਪ੍ਰੋ.ਸੰਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ਸੋਸ਼ਲ ਮੀਡੀਆ ਦਾ ਸਦ-ਉਪਯੋਗ ਉਸਾਰੂ ਸਮਾਜ ਲਈ ਵਰਦਾਨ ਹੈ। ਉਹਨਾਂ ਕਿਹਾ ਕਿ ਚੋਣਾਂ ਵਰਗੇ ਵੱਡੇ ਪੱਧਰ ਦੇ ਆਯੋਜਨ ਵਿੱਚ ਇਸਦਾ ਪ੍ਰਯੋਗ ਕਰਕੇ ਬਹੁਤ ਘੱਟ ਸਮੇਂ ਵਿੱਚ ਕੋਈ ਵੀ ਸੂਚਨਾ ਵੋਟਰਾਂ ਤੱਕ ਪਹੁੰਚਾਈ ਜਾ ਸਕਦੀ ਹੈ।ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ਨੇ ਚੋਣਾਂ ਦੇ ਕੰਮ ਨੂੰ ਹੁਣ ਕਾਫ਼ੀ ਸੁਖਾਲਾ ਕਰ ਦਿੱਤਾ ਹੈ।
ਮੀਟਿੰਗ ਤੋਂ ਬਾਅਦ ਸ਼੍ਰੀ ਨਿਕਾਸ ਕੁਮਾਰ ਨੇ ਜ਼ਿਲ੍ਹਾ ਪ੍ਰੰਬੰਧਕੀ ਕੰਪਲੈਕਸ ਵਿਖੇ ਬਣਾਈ ਗਈ ਰੰਗੋਲੀ ਨੂੰ ਵੀ ਵੇਖਿਆ ਅਤੇ ਉਹਨਾਂ ਇਸ ਰੰਗੋਲੀ ਨੂੰ ਤਿਆਰ ਕਰਨ ਵਾਲੇ ਟੀਮ ਮੈਂਬਰਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮੁਨੀਸ਼ ਕੁਮਾਰ,ਆਸ਼ੂ ਧਵਨ,ਪੰਕਜ ਕੁਮਾਰ,ਸੰਜੇ ਕੁਮਾਰ,ਯੋਗਪਾਲ,ਜਗਦੀਪਕ ਸਿੰਘ,ਗੁਰਬਖ਼ਸ਼ ਸਿੰਘ, ਚਰਨਜੀਤ ਸਿੰਘ ਅਤੇ ਚੈਤਨਿਆ ਸਹਿਗਲ, ਰਾਹੁਲ ਵਰਮਾ,ਮੋਹਿਤ ਸ਼ਰਮਾ,ਸ਼ਿਵ ਸ਼ਰਮਾ,ਸਾਜਨ ਹਾਜ਼ਰ ਸਨ।
ਕੈਪਸ਼ਨ:-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਤਿਆਰ ਕੀਤੀ ਰੰਗੋਲੀ ਦੇਖਦੇ ਹੋਏ।

Leave a Reply

Your email address will not be published. Required fields are marked *

You missed