ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦਿਆਂਗੇ- ਐਡਵੋਕੇਟ ਅਮਨਦੀਪ ਜੈਂਤੀਪੁਰ
ਬਟਾਲਾ ( ਚਰਨਦੀਪ ਬੇਦੀ )
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਵਲੋਂ ਸੀਨੀਅਰ ਕਾਂਗਰਸੀ ਲੀਡਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦੇਣ ’ਤੇ ਹਲਕਾ ਬਟਾਲਾ ਅੰਦਰ ਸਾਬਕਾ ਚੇਅਰਮੈਨ ਰਜਿੰਦਰ ਕੁਮਾਰ ਪੱਪੂ ਜੈਂਤੀਪੁਰ ਅਤੇ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਕਰਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਗੱਲਬਾਤ ਕਰਦਿਆਂ ਰਜਿੰਦਰ ਕੁਮਾਰ ਪੱਪੂ ਜੈਂਤੀਪੁਰ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਸ. ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦੇ ਕੇ ਇੱਕ ਸ਼ਾਨਦਾਰ ਫੈਸਲਾ ਲਿਆ ਗਿਆ ਹੈ ਅਤੇ ਇਸ ਫੈਸਲੇ ਨਾਲ ਕਾਂਗਰਸੀ ਵਰਕਰਾਂ ਦੇ ਹੌਂਸਲੇ ਹੋਰ ਬੁਲੰਦ ਹੋਏ ਹਨ। ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਸਮੇਤ ਪੂਰੇ ਲੋਕ ਸਭਾ ਹਲਕਾ ਗੁਰਦਾਸਪੁਰ ‘ਚੋਂ ਸ. ਸੁਖਜਿੰਦਰ ਸਿੰਘ ਰੰਧਾਵਾ ਨੂੰ ਇਤਿਹਾਸਕ ਜਿੱਤ ਦਿਵਾ ਕੇ ਪਾਰਲੀਮੈਂਟ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਚੋਣਾਂ ਪੂਰੀ ਤਾਕਤ ਅਤੇ ਦਿਨ ਰਾਤ ਮਿਹਨਤ ਕਰਕੇ ਲੜੀਆਂ ਜਾਣਗੀਆਂ ਤਾਂ ਜੋ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ ਹੋਰ ਵੀ ਇਤਿਹਾਸਕ ਹੋ ਸਕੇ।
ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ. ਸੁਖਜਿੰਦਰ ਸਿੰਘ ਰੰਧਾਵਾ ਪਾਰਟੀ ਦੇ ਕੱਦਵਾਰ ਨੇਤਾ ਹਨ ਜਿੰਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਕਾਂਗਰਸ ਪਾਰਟੀ ਨੇ ਆਪਣੀ ਜਿੱਤ ਪੱਕੀ ਕਰ ਲਈ ਹੈ ਬਸ ਐਲਾਨ ਹੋਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਸ. ਸੁਖਜਿੰਦਰ ਸਿੰਘ ਰੰਧਾਵਾ ਨੂੰ ਜਿਤਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਹਲਕਾ ਬਟਾਲਾ ਅੰਦਰ ਸਮੁੱਚੀ ਕਾਂਗਰਸ ਲੀਡਰਸ਼ਿਪ ਇੱਕਜੁਟ ਹੋ ਕੇ ਸ. ਰੰਧਾਵਾ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਵੇਗੀ।
ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਚੋਣ ਮੈਦਾਨ ਵਿੱਚ ਡਟ ਜਾਣ ਅਤੇ ਸ. ਰੰਧਾਵਾ ਦੀ ਜਿੱਤ ਲਈ ਪੂਰੀ ਮਿਹਨਤ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਕੌਂਸਲਰ ਹਰਿੰਦਰ ਸਿੰਘ, ਕੋਂਸਲਰ ਅਨਿਲ ਸੇਖੜੀ ਬੱਬੀ, ਕੌਂਸਲਰ ਰਾਣੋ ਸੇਖੜੀ, ਕੋਂਸਲਰ ਜਗੀਰ ਖੋਖਰ, ਕੌਂਸਲਰ ਸੁਧੀਰ ਚੰਦਾ, ਕੌਂਸਲਰ ਕਸਤੂਰੀ ਲਾਲ, ਕੌਂਸਲਰ ਸੁੱਚਾ ਸਿੰਘ, ਕੌਂਸਲਰ ਸੁਖਦੇਵ ਸਿੰਘ ਬਾਜਵਾ, ਕੋਂਸਲਰ ਜਰਮਨਜੀਤ ਸਿੰਘ ਬਾਜਵਾ, ਕੌਂਸਲਰ ਸਰਬਜੀਤ ਸਿੰਘ ਬਾਜਵਾ, ਰਮਨ ਨਈਅਰ ਪ੍ਰਧਾਨ ਜਿਲਾ ਗੁਰਦਾਸਪੁਰ ਸੇਵਾ ਦਲ, ਗੁਲਸਨ ਕੁਮਾਰ ਮਾਰਬਲ ਵਾਲੇ, ਸੰਨੀ ਬੱਬਰ, ਰਮੇਸ ਬੂਰਾ ਸੀਨੀਅਰ ਆਗੂ, ਪ੍ਰਵੀਸ ਸਾਨਨ, ਰਜੇਸ ਬਿੱਟੂ ਸੀਨੀਅਰ ਆਗੂ, ਜੁਝਾਰ ਸਿੰਘ, ਬੰਟੀ ਪ੍ਰਧਾਨ, ਵਿਨੇ ਅਬਰੋਲ, ਰਜਨੀਸ ਸਰਮਾ, ਭੋਲਾ ਪੁਰੀ, ਨਰਿੰਦਰ ਸੇਖੜੀ ਸਾਬਕਾ ਕੌਂਸਲਰ, ਚੰਦਰ ਚੰਦਾ, ਭੁਪਿੰਦਰ ਸਿੰਘ ਨਾਮਧਾਰੀ, ਜਗਜੋਤ ਸਿੰਘ ਸੰਧੂ, ਸੋਨੂੰ ਸੇਰਗਿੱਲ, ਨਰਿੰਦਰ ਮਹਿਤਾ, ਰਾਮ ਦਾਸ, ਸੁਰਜੀਤ ਕੁਮਾਰ ਕਾਕਾ, ਨਰੇਸ ਕਪੂਰ ਆਦਿ ਹਾਜਰ ਸਨ