ਬਟਾਲਾ 1 ਮਈ ( ਚਰਨਦੀਪ ਬੇਦੀ )
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਵੱਖ ਨਤੀਜਿਆਂ ਦੋਰਾਨ ਹਸਤ ਸ਼ਿਲਪ ਡਿਗਰੀ ਕਾਲਜ ਬੀ ਏ ਸਮੇਸਟਰ ਪਹਿਲੇ ਦਾ ਨਤੀਜ਼ਾ ਸ਼ਾਨਦਾਰ ਰਿਹਾ ਜਿਸ ਵਿਚ ਕੋਮਲ ਪ੍ਰੀਤ ਨੇ 676 ਅੰਕਾਂ ਨਾਲ ਕਾਲਜ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਹੀ ਦਮਨਪ੍ਰੀਤ ਕੌਰ ਅਤੇ ਸਵਿਤਾ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ।
ਇਹਨਾਂ ਪ੍ਰਾਪਤੀਆਂ ਤੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਅਰੁਣ ਕੁਮਾਰ ਜੇਈ ਡਾਇਰੈਕਟਰ ਪ੍ਰੋਫੈਸਰ ਦਿਲਬਾਗ ਸਿੰਘ ਅਤੇ ਪ੍ਰਿੰਸੀਪਲ ਮੈਡਮ ਨੇ ਮੂੰਹ ਮਿੱਠਾ ਕਰਵਾ ਕੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ । ਇਸ ਮੌਕੇ ਤੇ ਬੋਲਦਿਆਂ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਇਹਨਾਂ ਪ੍ਰਾਪਤੀਆਂ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਨੂੰ ਜਾਂਦਾ ਹੈ ਉਥੇ ਨਾਲ ਹੀ ਅਧਿਆਪਕ ਵਰਗ ਦੀ ਸਮੁੱਚੀ ਅਗਵਾਈ ਦਾ ਵੀ ਬਹੁਤ ਮਹੱਤਵ ਹੈ। ਇਸ ਮੌਕੇ ਕਾਲਜ ਦੇ ਸਟਾਫ ਵਿੱਚ ਅਨੀਤਾ ਕਟੋਚ , ਲੈਕਚਰਾਰ ਮਨਜੀਤ ਸਿੰਘ ਮੈਡਮ ਗੁਰਵਿੰਦਰ ਕੌਰ, ਕਿਰਨਦੀਪ ਕੌਰ, ਰਾਜਵਿੰਦਰ ਕੌਰ, ਪਿੰਕੀ ਤੋਂ ਇਲਾਵਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।