ਕਾਦੀਆਂ 11 ਮਈ (ਅਸ਼ੋਕ ਨਈਅਰ) :-
ਅੱਜ ਭਾਜਪਾ ਜਿਲ੍ਹਾ ਵਾਈਸ ਪ੍ਰਧਾਨ ਮੈਡਮ ਕੁਲਵਿੰਦਰ ਕੌਰ ਗੁਰਾਈਆ ਨੇ ਆਖਿਆ ਕਿ ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਸ ਦਿਨ ਤੋਂ ਹੀ ਪੰਜਾਬ ਅੰਦਰ ਅਮਨ ਕਾਨੂੰਨ ਦਾ ਜਨਾਜ਼ਾ ਨਿਕਲਿਆ ਪਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਫਿਰੌਤੀਆਂ, ਕਤਲ ਅਤੇ ਅਗਵਾ ਵਰਗੀਆਂ ਮਾੜੀਆਂ ਘਟਨਾਵਾਂ ਜੋ ਕਦੇ ਯੂ.ਪੀ., ਬਿਹਾਰ ਵਿਚ ਹੁੰਦੀਆਂ ਸੁਣਦੇ ਸਾਂ, ਉਹ ਹੁਣ ਪੰਜਾਬ ਵਿਚ ਨਿੱਤ ਦੀ ਗੱਲ ਬਣ ਗਈਆਂ ਹਨ।
ਅਮਨ-ਕਾਨੂੰਨ ਦੀ ਸਥਿਤੀ ਸਹੀ ਨਾ ਹੋਣ ਕਾਰਨ ਪੰਜਾਬ ਦਾ ਕਾਰੋਬਾਰ ਬੁਰੀ ਤਰ੍ਹਾਂ ਠੱਪ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ ਨੂੰ ਬਟਾਲਾ ਦੇ ਲੋਕ ਵਿਧਾਇਕ ਬਣਾ ਕੇ ਹੀ ਪਛਤਾ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਉਹ ਜਿਲ੍ਹਾ ਗੁਰਦਾਸਪੁਰ ਦੇ ਲੋਕ ਭਾਜਪਾ ਉਮੀਦਵਾਰ ਸ਼੍ਰੀ ਦਿਨੇਸ਼ ਬੱਬੂ ਨੂੰ ਪਾਰਲੀਮੈਂਟ ਵਿਚ ਭੇਜ ਕੇ ਪੰਜਾਬ, ਪੰਥ ਅਤੇ ਘੱਟ-ਗਿਣਤੀਆਂ ਦੇ ਹੱਕਾਂ ਦੀ ਗੱਲ ਕਰਨਗੇ ਤੇ ਪੰਜਾਬ ਦੀ ਕਿਸਾਨੀ, ਵਪਾਰ ਅਤੇ ਰੁਜ਼ਗਾਰ ਨੂੰ ਪ੍ਰਫੁਲਤ ਕਰਨ ਲਈ ਕੇਂਦਰੀ ਫੰਡ ਲਿਆਉਣਗੇ। ਉਹਨਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਸਰਕਾਰ ਅੱਗੇ ਹੀ ਦਿੱਲੀ ਤੋਂ ਰਿਮੋਟ ਨਾਲ ਚੱਲਦੀ ਹੈ, ਜਿਸ ਤੋਂ ਪੰਜਾਬ ਦੇ ਭਲੇ ਦੀ ਆਸ ਨਹੀਂ ਕੀਤੀ ਜਾ ਸਕਦੀ ਜਦੋਂਕਿ ਕਾਂਗਰਸ ਅਤੇ ਸ਼੍ਰੋਮਨੀ ਅਕਾਲੀ ਦੱਲ ਪਾਰਟੀ ਦੀ ਪੰਜਾਬ ਵਿਰੋਧੀ ਸੋਚ ਲੋਕਾਂ ਦੇ ਸਾਹਮਣੇ ਨਸ਼ਰ ਹੋ ਚੁੱਕੀ ਹੈ। ਇਸ ਮੌਕੇ ਹੋਰਨਾਂ ਦੇ ਨਾਲ ਮੈਡਮ ਸੂਮਨ ਜੀ, ਮੈਡਮ’ ਜਸਬੀਰ ਜੀ ਆਦ ਹਾਜਰ ਸਨ।