ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਣ ਸਨਮਾਨ ਮਿਲੇਗਾ : ਐਡਵੋਕੇਟ ਅਮਨਦੀਪ ਜੈਂਤੀਪੁਰ
ਬਟਾਲਾ, 15 ਮਈ ( ਚਰਨਦੀਪ ਬੇਦੀ, ਅਦੱਰਸ਼ ਤੁੱਲੀ ) –
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਬਟਾਲਾ ਹਲਕੇ ਤੋਂ 50 ਪਰਿਵਾਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਹੀ ਲੋਕਾਂ ਨੂੰ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਜੀ ਆਇਆ ਆਖਦੇ ਹੋਏ ਸੰਬੋਧਨ ਕਰਦੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਣ ਸਨਮਾਨ ਮਿਲੇਗਾ ਅਤੇ ਹਰ ਵਿਅਕਤੀ ਨਾਲ ਮੈਂ ਚੱਟਾਨ ਵਾਂਗ ਖੜਾ ਹਾਂ।
ਉਹਨਾਂ ਅੱਗੇ ਕਿਹਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਆਪ ਨੇ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਅਤੇ ਲੋਕਾਂ ਨਾਲ ਸਿਰਫ ਧੋਖਾ ਕੀਤਾ ਹੈ। ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਬਟਾਲਾ ਹਲਕੇ ਅੰਦਰ ਪਹਿਲਾ ਵਾਂਗ ਮਜ਼ਬੂਤ ਹੋ ਰਹੀ ਹੈ ਅਤੇ ਵੱਖ ਵੱਖ ਪਾਰਟੀਆਂ ਛੱਡ ਕੇ ਕਈ ਲੋਕ ਕਾਂਗਰਸ ਵਿਚ ਸਾਮਲ ਹੋ ਰਹੇ ਹਨ। ਉਹਨਾਂ ਕਿਹਾ ਕਿ ਬਟਾਲਾ ਹਲਕੇ ਤੋਂ ਸ.ਸੁਖਜਿੰਦਰ ਸਿੰਘ ਰੰਧਾਵਾ ਨੂੰ ਵੱਡੀ ਲੀਡ ਨਾਲ ਜਿਤਾ ਕੇ ਲੋਕ ਸਭਾ ਵਿਚ ਭੇਜਿਆ ਜਾਵੇਗਾ। ਉਹਨਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਘਰ ਘਰ ਜਾ ਕੇ ਸ.ਸੁਖਜਿੰਦਰ ਸਿੰਘ ਰੰਧਾਵਾ ਲਈ ਚੋਣ ਪ੍ਰਚਾਰ ਕਰ ਰਿਹਾ ਹੈ ਅਤੇ ਲੋਕਾਂ ਵਲੋਂ ਵੀ ਕਾਂਗਰਸ ਪਾਰਟੀ ਨੂੰ ਸਮਰਥਨ ਦੇਣ ਦਾ ਵਾਅਦਾ ਕਰ ਰਿਹਾ ਹੈ। ਇਸ ਮੌਕੇ ਕੌਂਸਲਰ ਸੁੱਚਾ ਸਿੰਘ, ਪਰਮਿੰਦਰ ਸਿੰਘ, ਜੁਝਾਰ ਸਿੰਘ, ਹਰਪ੍ਰੀਤ ਸਿੰਘ, ਰਾਜੇਸ਼ ਬਿੱਟੂ ਅਤੇ ਜੰਗ ਬਹਾਦਰ ਦਾ ਇਹਨਾਂ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਨ ਵਿਚ ਅਹਿਮ ਯੋਗਦਾਨ ਰਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਣੋ ਸੇਖੜੀ, ਗੁਲਸ਼ਨ ਕੁਮਾਰ ਮਾਰਬਲ ਵਾਲੇ, ਸਵਰਨ ਮੁੱਢ ਸਾਬਕਾ ਪ੍ਰਧਾਨ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ। ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਾਜਨ, ਸੁਖਵਿੰਦਰ ਸੋਨੀ, ਪਲਵਿੰਦਰ ਸਿੰਘ ਮੱਲੀ, ਮੰਨਾ ਭਗਤ ਪੂੰਦਰ, ਪ੍ਰਦੀਪ ਸਿੰਘ, ਜਤਿੰਦਰ ਸਿੰਘ, ਮਨਪ੍ਰੀਤ ਸਿੰਘ, ਸਿਕੰਦਰ, ਜਵਰਾਜ, ਸੁਖਚੈਨ ਸਿੰਘ, ਹਰਦੇਵ ਸਿੰਘ ਦੇਬਾ, ਜਸਵਿੰਦਰ ਸਿੰਘ ਬੰਟੀ, ਰਛਪਾਲ ਸਿੰਘ ਭੋਲਾ, ਰਣਧੀਰ ਸਿੰਘ ਧੀਰਾ, ਸੁਲੱਖਣ ਸਿੰਘ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਰਿੰਕੂ ਤੋਂ ਇਲਾਵਾ ਕਈ ਪਰਿਵਾਰ ਸ਼ਾਮਲ ਹਨ।