Sun. Jul 27th, 2025

ਬਟਾਲਾ  ( ਚਰਨਦੀਪ ਬੇਦੀ ) ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਸੰਸਾਰ ਪ੍ਰਸਿੱਧ ਸਿੱਖ ਸਰਦਾਰ ਸਮਾਜ ਸੇਵੀ ਸ਼ਖਸ਼ੀਅਤ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਕੀਤੇ ਜਾ ਰਹੇ ਪਰਉਪਕਾਰੀ ਕਾਰਜਾਂ ਦੇ ਤਹਿਤ ਗਰਮੀ ਦੇ ਮੌਸਮ ਨੂੰ ਮੱਦੇ ਨਜ਼ਰ ਰੱਖਦਿਆਂ ਮਿਰਤਕ ਦੇਹਾਂ ਦੀ ਸਾਂਭ ਸੰਭਾਲ ਕਰਨ ਦੇ ਲਈ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ ਡੈਡ ਬਾਡੀ ਫਰੀਜ਼ਰ ਦਾਨ ਵਜੋਂ ਭੇਂਟ ਕੀਤੇ ਜਾ ਰਹੇ ਹਨ।

ਜਿਸ ਦੇ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟਰੱਸਟ ਦੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ ਵੱਲੋਂ ਅੱਜ ਡਾਕਟਰ ਉਬਰਾਏ ਦੀ ਯੋਗ ਰਹਿਨੁਮਾਈ ਹੇਠ ਬਟਾਲਾ ਤੋਂ ਡੈਡ ਬਾਡੀ ਫਰੀਜਰਾਂ ਦੀਆਂ ਦੋ ਗੱਡੀਆਂ ਵੱਖ-ਵੱਖ ਜ਼ਿਲਿਆਂ ਦੇ ਲਈ ਰਵਾਨੀਆਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਇੱਕ ਡੈਡੀ ਬਾਡੀ ਫਰੀਜ਼ਰ ਦੀ ਗੱਡੀ ਜਿਲਾ ਹੁਸ਼ਿਆਰਪੁਰ ਦੇ ਤਲਵਾੜਾ ਇਲਾਕੇ ਦੇ ਲਈ ਭੇਜੀ ਗਈ ਹੈ। ਜਦਕਿ ਦੂਸਰੀ ਡੈਡ ਬਾਡੀ ਫਰੀਜ਼ਰ ਦੀ ਗੱਡੀ ਜਿਲਾ ਅੰਮ੍ਰਿਤਸਰ ਦੇ ਮਹਿਤਾ ਖੇਤਰ ਦੇ ਪਿੰਡ ਵੀਲਾ ਬੱਜੂ ਵਿਖੇ ਭੇਜੀ ਗਈ ਹੈ । ਉਹਨਾਂ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਰ ਪ੍ਰਕਾਰ ਦੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਜਦਕਿ ਮਾਨਯੋਗ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਦੇਸ਼ ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਅਤੇ ਸਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ ।ਇਸ ਮੌਕੇ ਹੋਰ ਵੀ ਮੈਂਬਰ ਹਾਜ਼ਰ ਸਨ।

ਕੈਪਸ਼ਨ……
ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਜ਼ਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਰਜਿੰਦਰ ਹੈਪੀ ਡੈਡ ਬਾਡੀ ਫਰੀਜਰਾਂ ਨੂੰ ਰਵਾਨਾ ਕਰਦੇ ਹੋਏ।

Leave a Reply

Your email address will not be published. Required fields are marked *