ਬਟਾਲਾ, 9 ਜੂਨ ( ਚਰਨਦੀਪ ਬੇਦੀ, ਅਦੱਰਸ਼ ਤੁੱਲੀ, ਸੁਮਿਤ ਨੌਰੰਗ ) – ਸਥਾਨਕ ਸਿਵਲ ਹਸਪਤਾਲ ਵਿਖੇ ਦਸਵੰਧ ਸੁਸਾਇਟੀ ਵਲੋਂ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਆਰ.ਕੇ ਵਾਈਨ ਬਟਾਲਾ ਦੇ ਜੀ.ਐਮ ਗੁਰਪ੍ਰੀਤ ਸਿੰਘ ਗੋਪੀ ਉਪਲ ਵਲੋਂ ਖੂਨਦਾਨ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਗੋਪੀ ਉਪਲ ਨੇ ਕਿਹਾ ਕਿ ਖੂਨਦਾਨ ਸਭ ਤੋਂ ਮਹਾਨ ਦਾਨ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ ਕਿਉਂਕਿ ਤੁਹਾਡੇ ਵਲੋਂ ਦਿੱਤੇ ਗਏ ਖੂਨ ਨਾਲ ਕਿਸੇ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਹਨਾਂ ਅੱਗੇ ਕਿਹਾ ਕਿ ਅੱਜ ਜੋ ਦਸਵੰਧ ਸੁਸਾਇਟੀ ਵਲੋਂ ਖੂਨਦਾਨ ਕੈਂਪ ਲਗਾਉਣ ਦਾ ਜੋ ਉਪਰਾਲਾ ਕੀਤਾ ਗਿਆ ਉਹ ਬਹੁਤ ਹੀ ਸ਼ਲਾਘਾਯੋਗ ਹੈ ਉਹਨਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਨੂੰ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਉੁਣੇ ਚਾਹੀਦੇ ਹਨ ਤਾਂ ਜੋ ਲੋੜ ਪੈਣ ’ਤੇ ਕਿਸੇ ਵਿਅਕਤੀ ਦੀ ਖੂਨ ਨਾ ਮਿਲਣ ਕਾਰਨ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਗੁਰਪ੍ਰੀਤ ਸਿੰਘ ਗੋਪੀ ਉਪਲ ਦਾ ਸਨਮਾਨ ਕੀਤਾ ਗਿਆ।