– ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਪਿਛਲੇ ਲਗਭਗ ਬਾਰਾਂ ਸਾਲ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਬਲਾਕ ਰਿਸੋਰਸ ਕੋਆਰਡੀਨੇਟਰ ਯੂਨੀਅਨ ਵੱਲੋਂ ਨਿਗਰਾਨ ਇਜਿੰਨੀਅਰ ਗੁਰਦਾਸਪੁਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ।
ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਅਸੀਂ ਪਿਛਲੇ ਲਗਭਗ ਬਾਰਾਂ ਸਾਲਾਂ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਬਲਾਕ ਪੱਧਰੀ ਸੇਵਾਵਾਂ ਨਿਭਾਅ ਰਹੇ ਹਾਂ ਪਰ ਜੋ ਤਨਖ਼ਾਹ ਭੱਤਾ ਦਿੱਤਾ ਜਾਂਦਾ ਹੈ ।
ਉਸ ਵਿੱਚ ਕਟੌਤੀ ਕੀਤੀ ਗਈ ਹੈ। ਹਰੇਕ ਮੁਲਾਜਮ ਦਾ ਮਹੀਨੇ ਦਾ ਲਗਭਗ 3700 ਰੁਪਏ ਮੋਬਿਲਟੀ ਅਲਾਊਂਸ,ਮੋਬਾਇਲ ਅਲਾਊਂਸ ਅਤੇ ਸਪੈਸ਼ਲ ਅਲਾਉਂਸ ਵਿਭਾਗ ਵੱਲੋਂ ਬੰਦ ਕਰ ਦਿੱਤਾ ਹੈ ਜਿਸ ਨਾਲ ਬਲਾਕ ਕੋਆਰਡੀਨੇਟਰਾਂ ਨੂੰ ਆਰਥਿਕ ਤੌਰ ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸੀਂ ਪੰਜਾਬ ਸਰਕਾਰ ਅਤੇ ਵਿਭਾਗ ਦੇ ਓਚ ਅਧਿਕਾਰੀਆਂ ਤੋਂ ਮੰਗ ਕਰਦੇ ਹਾਂ ਕਿ ਸਾਡੇ ਇਹ ਭੱਤੇ ਜਲਦੀ ਤੋਂ ਜਲਦੀ ਲਾਗੂ ਕੀਤੇ ਜਾਣ। ਜੇਕਰ ਇਹਨਾਂ ਭੱਤਿਆਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਬਲਾਕ ਰਿਸੋਰਸ ਕੋਆਰਡੀਨੇਟਰ ਯੂਨੀਅਨ ਵੱਲੋਂ ਪੰਜਾਬ ਪੱਧਰ ਤੇ ਫੀਲਡ ਦੇ ਕੰਮਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਪੰਜਾਬ ਦੀਆਂ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਤੇ ਜਿਲ੍ਹਾ ਗੁਰਦਾਸਪੁਰ ਅਤੇ ਜਿਲ੍ਹਾ ਪਠਾਨਕੋਟ ਦਾ ਸਮੂਹ ਸੋਸਲ ਸਟਾਫ ਹਾਜਰ ਸੀ ।