Fri. Jul 25th, 2025

. ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੀਹ ਪੱਥਰ ਦਿਵਸ ਮਨਾਉਣ ਦੀ ਅਪੀਲ

ਬਟਾਲਾ (ਚਰਨਦੀਪ ਬੇਦੀ, ਅਦੱਰਸ਼ ਤੁੱਲੀ, ਸੁਮਿਤ ਨਰੰਗ )

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜਾ ਜੋ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਰੱਖੇ ਵਿਸ਼ੇਸ਼ ਗੁਰਮਤਿ ਸਮਾਗਮ ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪਾਕਿਸਤਾਨ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਨੀਂਹ ਪੱਥਰ ਦਿਵਸ ਹਰ ਸਾਲ ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਉਣ ਦਾ ਐਲਾਨ ਕੀਤਾ ਹੈ।

ਜਰਮ ਸਮਾਗਮ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਸਾਈਂ ਅਲੀ ਰਜ਼ਾ ਗਿਲਾਨੀ, ਮੌਜੂਦਾ ਗੱਦਨਸ਼ੀਨ, ਸਾਈਂ ਮੀਆਂ ਮੀਰ ਸਾਹਿਬ ਜੀ, ਲਾਹੌਰ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਪੰਜਵੇਂ ਪਾਤਸ਼ਾਹ ਨੇ ਸਾਈ ਮੀਆਂ ਮੀਰ ਜੀ ਕੋਲੋਂ ਸ਼੍ਰੀ ਹਰਿਮੰਦਰ ਸਾਹਿਬ ਜੀ ਦਾ ਨੀਹ ਪੱਥਰ ਰਖਾਇਆ ਸੀ। ਉਹਨਾਂ ਕਿਹਾ ਕਿ ਜਦੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਤੱਤੀ ਤਵੀ ਤੇ ਬਿਠਾ ਕੇ ਤਸੀਹੇ ਦਿੱਤੇ ਜਾ ਰਹੇ ਸੰਗਤਾਂ ਸਾਈ ਮੀਆਂ ਮੀਰ ਜੀ ਨੇ ਇਹ ਸਭ ਦੇਖ ਕੇ ਕਿਹਾ ਕਿ ਉਹ ਲਾਹੌਰ ਦੀ ਇੱਟ ਨਾਲ ਇੱਟ ਖੜਕਾ ਦੇਣਗੇ ਤਾਂ ਗੁਰੂ ਅਰਜਨ ਪਾਤਸ਼ਾਹ ਜੀ ਨੇ ਉਹਨਾਂ ਨੂੰ ਸ਼ਾਂਤ ਚਿਤ ਰਹਿਣ ਦਾ ਸੰਦੇਸ਼ ਦਿੱਤਾ ਸੀ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਦਿਹਾੜੇ ਉਤਸ਼ਾਹ ਦੇ ਨਾਲ ਮਨਾਉਂਦੀ ਹੈ ਪਰ ਸ੍ਰੀ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਦਿਵਸ ਨਹੀਂ ਮਨਾਇਆ ਜਾਂਦਾ। ਉਹਨਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਉਹ ਸੰਗਤਾਂ ਦੇ ਸਹਿਯੋਗ ਦੇ ਨਾਲ ਨੀਂਹ ਪੱਥਰ ਦਿਵਸ ਮਨਾਉਂਦੇ ਆ ਰਹੇ ਹਨ ਅਤੇ ਇਸ ਵਾਰ ਪਾਕਿਸਤਾਨ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੀਹ ਪੱਥਰ ਦਿਵਸ ਮਨਾਉਣ ਦਾ ਜੋ ਐਲਾਨ ਕੀਤਾ ਹੈ ਉਹ ਸ਼ਲਾਘਾਯੋਗ ਹੈ। ਉਹਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੁੜ ਅਪੀਲ ਕੀਤੀ ਕਿ ਸ੍ਰੀ ਹਰਿਮੰਦਰ ਸਾਹਿਬ ਦਾ ਨੀਹ ਪੱਥਰ ਦਿਵਸ ਵੀ ਗੁਰੂ ਦਿਹਾੜਿਆਂ ਵਾਂਗੂ ਮਨਾਇਆ ਜਾਵੇ।
ਫੋਟੋ; ਸਾਈਂ ਅਲੀ ਰਜ਼ਾ ਗਿਲਾਨੀ ਜੀ

Leave a Reply

Your email address will not be published. Required fields are marked *