Thu. Jan 22nd, 2026

ਬਟਾਲਾ ( ਚਰਨਦੀਪ ਬੇਦੀ ) :

ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਇਲੈਕਟ੍ਰੋਨਿਕਸ ਦੀ ਦੁਕਾਨ ਤੋਂ 8 ਬੈਟਰੀਆਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਅਤੇ ਡੀ.ਐਸ.ਪੀ ਸਿਟੀ ਆਜ਼ਾਦ ਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਚਰਨ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮੁਰਗੀ ਮੁਹੱਲਾ, ਨੇੜੇ ਗੁਰਦੁਆਰਾ ਬਾਬਾ ਸ੍ਰੀ ਚੰਦ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਡੇਰਾ ਬਾਬਾ ਨਾਨਕ ਰੋਡ ਨੇੜੇ ਰੇਲਵੇ ਕਰਾਸਿੰਗ ਬਟਾਲਾ ਵਿਖੇ ਉਸ ਦੀ ਇਲੈਕਟ੍ਰੋਨਿਕਸ ਦੀ ਦੁਕਾਨ ਹੈ। ਉਸਨੇ ਦੱਸਿਆ ਕਿ ਉਸਨੇ ਆਪਣੀ ਦੁਕਾਨ ਦੇ ਨਾਲ ਇੱਕ ਸਟੋਰ ਵੀ ਬਣਾਇਆ ਹੋਇਆ ਹੈ ਜਿਸ ਵਿੱਚ ਉਸਨੇ ਬੈਟਰੀਆਂ ਅਤੇ ਇੱਕ ਮੋਟਰਸਾਈਕਲ ਰੱਖਿਆ ਹੋਇਆ ਹੈ। ਚਰਨ ਸਿੰਘ ਨੇ ਦੱਸਿਆ ਕਿ 18 ਜੂਨ ਨੂੰ ਰਾਤ ਕਰੀਬ 8 ਵਜੇ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ ਅਤੇ ਅਗਲੇ ਦਿਨ ਜਦੋਂ ਉਹ ਦੁਕਾਨ ‘ਤੇ ਆਇਆ ਤਾਂ ਦੇਖਿਆ ਕਿ ਦੁਕਾਨ ‘ਚੋਂ 8 ਬੈਟਰੀਆਂ ਅਤੇ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚਰਨ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨਵਨੀਤ ਸਿੰਘ ਵਾਸੀ ਸੁਨਈਆ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਇੱਕ ਚੋਰੀ ਦਾ ਮੋਟਰਸਾਈਕਲ, 4 ਬੈਟਰੀਆਂ ਅਤੇ ਇੱਕ ਈ-ਰਿਕਸ਼ਾ ਵੀ ਬਰਾਮਦ ਕੀਤਾ ਹੈ |

Leave a Reply

Your email address will not be published. Required fields are marked *