ਬਟਾਲਾ —-
ਜ਼ਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਵੱਲੋਂ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਅਤੇ ਜਿਲ੍ਹਾ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋ ਸ਼ਾਮਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਮਾਨਯੋਗ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਆਈ ਪੀ ਐਸ ਅਤੇ ਆਲ ਇੰਡੀਆ ਗੱਤਕਾ ਫੈਡਰੇਸ਼ਨ ਦੇ ਅਤੇ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਾਨਯੋਗ ਸਰਦਾਰ ਬਲਜਿੰਦਰ ਸਿੰਘ ਤੂਰ ਨੂੰ ਗਤਕਾ ਦੀ ਸ਼ਾਨ ਐਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ, ਰਜਿੰਦਰ ਸਿੰਘ ਹੈਪੀ, ਯੋਧਵੀਰ ਸਿੰਘ, ਇੰਦਰਪ੍ਰੀਤ ਸਿੰਘ ਰਿੱਕੀ, ਹਰਵਿੰਦਰ ਸਿੰਘ ਟਿੰਕੂ, ਤੇਜਪਾਲ ਸਿੰਘ ਸਮੇਤ ਹੋਰ ਆਗੂਆਂ ਵੱਲੋਂ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੂੰ ਗਰਮ ਦੁਸ਼ਾਲਾ, ਸਿਰਪਾਓ ਅਤੇ ਸ਼ਾਨਦਾਰ ਐਵਾਰਡ ਭੇਂਟ ਕਰਦਿਆਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਜਦਕਿ ਭਵਿੱਖ ਦੇ ਲਈ ਸ਼ੁਭਕਾਮਨਾਵਾਂ ਦਿੰਦਿਆਂ ਮੁਬਾਰਕਬਾਦ ਵੀ ਦਿੱਤੀ ਗਈ। ਇਸ ਦੌਰਾਨ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਰਵਾਇਤੀ ਖੇਡ ਗੱਤਕਾ ਨੂੰ ਹੋਰ ਪ੍ਰਫੁਲਿਤ ਕਰਨ ਦੇ ਲਈ ਕੌਮੀ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਅਤੇ ਸਮੁੱਚੀ ਟੀਮ ਵੱਲੋਂ ਦਿਨ ਰਾਤ ਇੱਕ ਕੀਤੀ ਜਾ ਰਹੀ ਹੈ। ਜਦਕਿ ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਤੱਕ ਲੈ ਕੇ ਜਾਣ ਦੇ ਲਈ ਵੀ ਬਹੁਤ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਤਕਾ ਖੇਡ ਨੂੰ ਸਮਰਪਿਤ ਸ਼ਖਸੀਅਤ ਬਲਜਿੰਦਰ ਸਿੰਘ ਤੂਰ ਦੀ ਮਿਹਨਤ ਅਤੇ ਪ੍ਰੇਰਨਾ ਸਦਕਾ ਅੱਜ ਬੱਚੇ ਅਤੇ ਬੱਚੀਆਂ ਤੋਂ ਇਲਾਵਾ ਨੌਜਵਾਨ ਮੁੰਡੇ ਕੁੜੀਆ ਵੱਡੀ ਗਿਣਤੀ ਦੇ ਵਿੱਚ ਗਤਕੇ ਦੀ ਸਿਖਲਾਈ ਪ੍ਰਾਪਤ ਕਰਨ ਲਈ ਅੱਗੇ ਵਧ ਰਹੇ ਹਨ। ਜੱਦ ਕੀ ਗੱਤਕਾ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਮੱਲਾਂ ਮਾਰ ਰਹੇ ਹਨ। ਜਿਲ੍ਹਾ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਅਤੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੂੰ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਐਵਾਰਡ ਪ੍ਰਦਾਨ ਕਰਕੇ ਸਨਮਾਨਿਤ ਕਰਨਾ ਖੁਦ ਮਾਨ ਪ੍ਰਾਪਤ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗਤਕਾ ਐਸੋਸੀਏਸ਼ਨ ਦੇ ਨਾਲ ਮਿਲ ਕੇ ਗੱਤਕਾ ਖੇਡ ਨੂੰ ਹੋਰ ਉੱਪਰ ਚੁੱਕਿਆ ਜਾਵੇਗਾ।
ਕੈਪਸ਼ਨ…
ਕੌਮੀ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੂੰ ਐਵਾਰਡ ਨਾਲ ਸਨਮਾਨਤ ਕਰਦੇ ਹੋਏ ਜਿਲਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਆਗੂ ।