ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਤੇ ਕਥਾਵਾਚਕ ਭਾਈ ਵਰਿਆਮ ਸਿੰਘ ਐਂਕਰ ਪੀ ਟੀ ਸੀ ਵਾਲੇ ਕਥਾ ਕੀਰਤਨ ਕਰਨਗੇ – ਮੈਨੇਜਰ ਭਾਮ
ਬਟਾਲਾ 22 ਜੁਲਾਈ ( ਚਰਨਦੀਪ ਬੇਦੀ, ਅਦੱਰਸ਼ ਤੁੱਲੀ , ਸੁਮਿਤ ਨੌਰੰਗ,ਰਾਜ ਕੁਮਾਰ )
ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 25 ਜੁਲਾਈ ਦਿਨ ਵੀਰਵਾਰ ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਉਕਤ ਜਾਣਕਾਰੀ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰ ਸੁਖਜਿੰਦਰ ਸਿੰਘ ਭਾਮ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਸਾਹਿਬਾਨ, ਕਵੀਸ਼ਰ ਜਥੇ ਨਾਲ ਗੁਰਮਤਿ ਸਮਾਗਮ ਨੂੰ ਸਚੁੱਜੇ ਢੰਗ ਨਾਲ ਮਨਾਉਣ ਦੀ ਕੀਤੀ ਗਈ ਮੀਟਿੰਗ ਉਪਰੰਤ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਹਲਕੇ ਵਿੱਚ ਗੁਰਮਤਿ ਸਮਾਗਮ ਕਰਵਾਏ ਜਾਣ ਦੇ ਉਲੀਕੇ ਸਮਾਗਮ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਗੁਰਮਤਿ ਸਮਾਗਮ 25 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇਸ ਗੁਰਮਤਿ ਸਮਾਗਮ ਵਿੱਚ ਪੰਥ ਦੇ ਮਹਾਨ ਕਥਾਵਾਚਕ ਸਿੰਘ ਸਾਹਿਬ ਭਾਈ ਵਰਿਆਮ ਸਿੰਘ ਐਂਕਰ ਪੀ ਟੀ ਸੀ ਚੈਨਲ ਵਾਲੇ ਰਾਤ 8-00 ਵਜੇ ਤੋਂ 8-40 ਵਜੇ ਤੱਕ ਕਥਾ ਕਰਨਗੇ ਅਤੇ ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਰਾਤ 8-45 ਤੋਂ 9-45 ਤੱਕ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਉਹਨਾਂ ਕਿਹਾ ਕਿ ਇਸ ਮੋਕੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਜਥੇਦਾਰ ਗੋਰਾ ਨੇ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਗੁਰਮਤਿ ਸਮਾਗਮ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ।ਇਸ ਮੌਕੇ ਤੇ ਸ੍ਰ ਸੁਖਜਿੰਦਰ ਸਿੰਘ ਭਾਮ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ, ਸ੍ਰ ਮਨਜੀਤ ਸਿੰਘ ਮੈਨੇਜਰ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ,ਸ੍ਰ ਸਕੰਦਰ ਸਿੰਘ ਦਮੋਦਰ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਭਾਈ ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਲਾਲ ਸਿੰਘ ਕਵੀਸ਼ਰ ਧਰਮ ਪ੍ਰਚਾਰ ਕਮੇਟੀ, ਸ੍ਰ ਗੁਰਵਿੰਦਰ ਸਿੰਘ ਸੈਦਪੁਰ, ਸ੍ਰ ਗੁਰਪ੍ਰੀਤ ਸਿੰਘ ਕੋਠਾ,ਸ੍ਰ ਸਤਿੰਦਰ ਸਿੰਘ ਹਸਨਪੁਰ,ਸ੍ਰ ਬਲਕਾਰ ਸਿੰਘ ਪੰਜਗਰਾਈਂ,ਸ ਸਤਿੰਦਰ ਸਿੰਘ ਗਿੱਲ ਮੰਝ,ਸ੍ਰ ਦਵਿੰਦਰ ਸਿੰਘ ਕਾਜਮਪੁਰ ਸਿਮਰਤਪਾਲ ਸਿੰਘ ਭਾਟੀਆ ਆਦਿ ਹਾਜ਼ਰ ਸਨ।
ਫੋਟੋ – ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਮਤਿ ਸਮਾਗਮ ਦੀ ਜਾਣਕਾਰੀ ਦਿੰਦੇ ਹੋਏ ਨਾਲ ਖੜੇ ਮੈਨੇਜਰ ਭਾਮ, ਪ੍ਰਚਾਰਕ, ਕਵੀਸ਼ਰ ਤੇ ਹੋਰ।