ਬਟਾਲਾ 27 ਜੁਲਾਈ ( ਚਰਨਦੀਪ ਬੇਦੀ)
ਸ਼ਨਿਚਰਵਾਰ ਦੀ ਸਵੇਰ ਨੂੰ ਬਟਾਲਾ ਪੁਲਿਸ ਨੇ ਇੱਕ ਗੈਂਗਸਟਰ ਦਾ ਪਿੱਛਾ ਕਰਦਿਆਂ ਉਸ ਨੂੰ ਇੱਕ ਮੁਕਾਬਲੇ ਚੋਂ ਕਾਬੂ ਕਰ ਲਿਆ ਹੈ। ਤਿੰਨ ਘੰਟੇ ਦੀ ਜੱਦੋ ਜਹਿਦ ਬਾਅਦ ਬਟਾਲਾ ਦੇ ਨੇੜਲੇ ਪਿੰਡ ਲੌਂਗੋਵਾਲ ਦੇ ਖੇਤਾਂ ਚ ਹੋਏ ਮੁਕਾਬਲੇ ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਗੋਲੀਆਂ ਚੱਲੀਆਂ ।
ਇਸ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਜ਼ਖਮੀ ਹੋ ਗਿਆ ਤੇ ਪੁਲਿਸ ਨੇ ਉਸਨੂੰ ਆਪਣੀ ਹਿਰਾਸਤ ਚ ਲੈਂਦੇ ਆ ਇਲਾਜ ਲਈ ਬਟਾਲਾ ਦੇ ਸਿਵਿਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ। ਐਸਐਸਪੀ ਬਟਾਲਾ ਨੇ ਮੌਕੇ ਤੇ ਪੱਤਰਕਾਰਾਂ ਨੂੰ ਦੱਸਿਆ ਕਿ ਫੜਿਆ ਗਿਆ ਗੈਂਗਸਟਰ ਮਲਕੀਤ ਸਿੰਘ ਨਾਮ ਦਾ ਵਿਅਕਤੀ ਹੈ ਅਤੇ ਇਸ ਨੇ ਹਰਿਗੋਬਿੰਦਪੁਰ ਸਾਹਿਬ ਦੇ ਇੱਕ ਸੁਨਿਆਰੇ ਤੋ 50 ਲੱਖ ਰੁਪਏ ਦੀ ਫਰੌਤੀ ਦੀ ਮੰਗ ਕੀਤੀ ਸੀ ਅਤੇ ਸ਼ੁਕਰਵਾਰ ਨੂੰ ਸੁਨਿਆਰੇ ਦੇਸਰਾਜ ਦੀ ਦੁਕਾਨ ਤੇ ਗੋਲੀਆਂ ਚਲਾਈਆਂ ਸਨ। ਪੁਲਿਸ ਨੇ ਸੀਸੀਟੀਵੀ ਫੁਟੇਜ ਤੋਂ ਉਕਤ ਗੈਂਗਸਟਰ ਦੀ ਪਛਾਣ ਕੀਤੀ ਸੀ ਅਤੇ ਸ਼ਨੀਚਰਵਾਰ ਦੀ ਸਵੇਰ ਇਤਲਾਅ ਮਿਲੀ ਕਿ ਉਹ ਮਰਸਡੇਜ ਗੱਡੀ ਚ ਘੁੰਮ ਰਿਹਾ ਜਿਸ ਤੇ ਉਸਦਾ ਪਿੱਛਾ ਕਰਦਿਆਂ ਉਸ ਨੂੰ ਲੌਂਗੋਵਾਲ ਦੇ ਨਜ਼ਦੀਕੀ ਪਿੰਡ ਦੇ ਖੇਤਾਂ ਚ ਘੇਰ ਲਿਆ ਅਤੇ ਪਿੱਛਾ ਕਰਦਿਆਂ ਕਰੀਬ ਤਿੰਨ ਘੰਟੇ ਦੀ ਜੱਦੋਜਹਿਦ ਬਾਅਦ ਝੋਨੇ ਦੇ ਖੇਤਾਂ ਚ ਪੁਲਿਸ ਮੁਕਾਬਲੇ ਦੌਰਾਨ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਐਸਐਸਪੀ ਬਟਾਲਾ ਨੇ ਦੱਸਿਆ ਕਿ ਜ਼ਖਮੀ ਮਲਕੀਤ ਸਿੰਘ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ ਅਤੇ ਉਸ ਤੋਂ ਹੋਰ ਪੁਸ਼ਕਿਸ਼ ਕੀਤੀ ਜਾ ਰਹੀ ਹੈ ਅਤੇ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।