ਬਟਾਲਾ 2 ਅਗਸਤ ( ਚਰਨਦੀਪ ਬੇਦੀ)
ਅੱਜ ਕਾਂਗਰਸ ਹਾਈਕਮਾਂਡ ਨੇ ਵੱਖ ਵੱਖ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਲਈ ਵੱਖ ਵੱਖ ਕਮੇਟੀਆਂ ਦਾ ਗਠਨ ਕੀਤਾ। ਜਿਸ ਦੇ ਮੱਦੇਨਜਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ।
ਉਹਨਾਂ ਦੀ ਨਿਯੁਕਤੀ ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜ਼ਨ ਖੜਗੇ ਕਾਂਗਰਸ ਪਾਰਟੀ ਦੀ ਚੇਅਰਪਰਸਨ ਤੇ ਸਾਬਕਾ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ ਤੇ ਰਾਜਸਥਾਨ ਸੂਬੇ ਤੋਂ ਰਾਜ ਸਭਾ ਮੈਂਬਰ ਸ੍ਰੀਮਤੀ ਸੋਨੀਆ ਗਾਂਧੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਨਿਧੜਕ ਨੇਤਾ ਸ੍ਰੀ ਰਾਹੁਲ ਗਾਂਧੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਹਨਾਂ ਦੀ ਪਾਰਖੂ ਅੱਖ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਵੱਜੋਂ ਚੋਣ ਕੀਤੀ ਹੈ ਇਥੇ ਇਹ ਗੱਲ ਵਿਸ਼ੇਸ਼ ਤੌਰ ਤੇ ਦੱਸਣਯੋਗ ਹੈ ਕਿ ਜੱਦ ਤੋਂ ਕਾਂਗਰਸ ਹਾਈਕਮਾਂਡ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਕਾਂਗਰਸ ਦਾ ਪ੍ਰਭਾਰੀ ਨਿਯੁਕਤ ਕੀਤਾ ਹੈ ਉਹਨਾਂ ਨੇ ਰਾਜਸਥਾਨ ਕਾਂਗਰਸ ਵਿੱਚ ਇਕ ਨਵੀਂ ਚੇਤਨਾ ਦੀ ਲਹਿਰ ਬਲਾਕ ਪੱਧਰ ਤੇ ਲੈ ਕਿ ਸਟੇਟ ਪੱਧਰ ਤੱਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਪੈਦਾ ਕੀਤੀ ਹੈ ਜਿਸ ਦੀ ਬਦੌਲਤ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਸਥਾਨ ਵਿੱਚ ਸਖ਼ਤ ਮਿਹਨਤ ਕਰਕੇ ਲੋਕ ਸਭਾ ਚੋਣਾਂ ਵਿੱਚ 11 ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਕਾਂਗਰਸ ਹਾਈਕਮਾਂਡ ਦੀ ਝੋਲੀ ਵਿੱਚ ਪਾਈਆ ਸਨ ਤੇ ਚੰਦ ਦਿਨਾਂ ਦੀ ਚੋਣ ਮੁਹਿੰਮ ਦੌਰਾਨ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ ਵੀ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਕੇ ਕਾਂਗਰਸ ਪਾਰਟੀ ਦੀ ਝੋਲੀ ਵਿੱਚ ਪਾਈ ਸੀ ਜਿਸ ਕਰਕੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦਾ ਕੱਦ ਕਾਂਗਰਸ ਹਾਈਕਮਾਂਡ ਦੀਆਂ ਨਜ਼ਰਾਂ ਵਿੱਚ ਬਹੁਤ ਉਚਾ ਹੋਇਆ ਸੀ ਕਿਸ਼ਨ ਚੰਦਰ ਮਹਾਜ਼ਨ ਨੇ ਕਿਹਾ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਜੰਮੂ ਕਸ਼ਮੀਰ ਦੀਆਂ ਚੋਣਾਂ ਵਿੱਚ ਵੀ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਵੱਜੋਂ ਉਥੇ ਸਖ਼ਤ ਮਿਹਨਤ ਕਰਕੇ ਪਾਰਟੀ ਹਾਈਕਮਾਂਡ ਵੱਜੋਂ ਨਿਵਾਜੇ ਗਏ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਦੀ ਕਸੌਟੀ ਤੇ ਵੀ ਸਖ਼ਤ ਮਿਹਨਤ ਕਰਕੇ ਪੂਰਾ ਉਤਰਨਗੇ।