Fri. Jul 25th, 2025

ਬਟਾਲਾ 1ਅਗਸਤ ( ਚਰਨਦੀਪ ਬੇਦੀ)

ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਪੰਜਾਬ ਦੇ ਸਿਆਸੀ ਮੁੱਦਿਆਂ ਤੇ ਸ੍ਰੀਮਤੀ ਸੋਨੀਆ ਗਾਂਧੀ ਚੇਅਰਪਰਸਨ ਕਾਂਗਰਸ ਕਾਂਗਰਸ ਪਾਰਟੀ ਅਤੇ ਸਾਬਕਾ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਰਾਜ ਸਭਾ ਮੈਂਬਰ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ।

ਇਸ ਮੌਕੇ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ,ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਵਿਧਾਇਕ ਹਲਕਾ ਫਤਿਹਗੜ੍ਹ ਚੂੜੀਆਂ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਡਾਕਟਰ ਅਮਰ ਸਿੰਘ ਮੈਬਰ ਪਾਰਲੀਮੈਟ ਸ੍ਰੀ ਫ਼ਤਹਿਗੜ੍ਹ ਸਾਹਿਬ, ਸਰਦਾਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਰਾਜਾ ਸਾਂਸੀ ਸਰਦਾਰ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਹਾਜ਼ਰ ਸਨ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ੍ਰੀਮਤੀ ਸੋਨੀਆ ਗਾਂਧੀ ਨੇ ਪੰਜਾਬ ਦੇ ਸਿਆਸੀ ਮੁੱਦਿਆਂ ਨੂੰ ਬੜੇ ਧਿਆਨ ਨਾਲ ਸੁਣ ਕੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਭ ਨੂੰ ਦਿਨ ਰਾਤ ਕੰਮ ਕਰਨ ਲ‌ਈ ਕਿਹਾ।

Leave a Reply

Your email address will not be published. Required fields are marked *