Sun. Jul 27th, 2025

ਬਟਾਲਾ,11 ਅਗਸਤ (ਸੁਨੀਲ ਯੂਮਨ ਆਦਰਸ਼ ਤੁੱਲੀ, ਚਰਨਦੀਪ ਸਿੰਘ ਬੇਦੀ , ਸੂਮਿਤ ਨਾੰਰਗ ,ਚੇਤਨ ਸਰਮਾ )

ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਰੱਖਣ ਲਈ ਹਰਿਆਵਲ ਲਹਿਰ ਚਲਾਈ ਜਾ ਰਹੀ ਹੈ, ਇਸ ਦੇ ਤਹਿਤ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿੰਡ ਵਡਾਲਾ ਗ੍ਰੰਥੀਆਂ ਦੇ ਗੁਰਦੁਆਰਾ ਸਾਹਿਬ ,ਵਿਸ਼ਰਾਮ ਘਰ , ਨੇੜੇ ਬੱਸ ਸਟੈਂਡ ਵਿਖੇ ਪੌਦੇ ਲਗਾਏ ਗਏ ਅਤੇ ਹਰਿਆਵਲ ਮੁਹਿੰਮ ਨੂੰ ਹੁਲਾਰਾ ਦੇਣ ਲਈ ਲੋਕਾਂ ਨੂੰ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਛਾਂਦਾਰ ਅਤੇ ਫਲਾਂ ਵਾਲੇ ਰੁੱਖ ਕਿਸਾਨਾਂ ਨੂੰ ਵੰਡੇ ਗਏ l


ਇਸ ਮੌਕੇ ਕਰਵਾਏ ਸਮਾਗਮ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮਾਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ 3 ਕਰੋੜ ਪੌਦੇ ਲਗਾਉਣ ਦਾ ਟੀਚਾ ਮਿਥਿਆ ਹੈ ਅਤੇ ਜੰਗਲਾਤ ਵਿਭਾਗ ਵੱਲੋਂ ਹੁਣ ਤੱਕ 65 ਤੋਂ 70 ਫ਼ੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ।


ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਰੁੱਖ ਧਰਤੀ ਉੱਪਰ ਜੀਵਨ ਦਾ ਅਧਾਰ ਹਨ ਅਤੇ ਧਰਤੀ ਉੱਪਰ ਜੀਵਨ ਬਣਿਆ ਰਹੇ, ਇਸ ਲਈ ਰੁੱਖਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਤੋਂ ਜਿਸ ਤਰਾਂ ਨਾਲ ਬੇਤਹਾਸ਼ਾ ਰੁੱਖਾਂ ਦੀ ਕਟਾਈ ਹੋਈ ਹੈ ਉਸ ਨਾਲ ਆਲਮੀ ਤਪਸ ਵਿੱਚ ਵਾਧਾ ਹੋਇਆ ਹੈ ਅਤੇ ਕਈ ਤਰਾਂ ਦੇ ਮੌਸਮੀ ਵਿਗਾੜ ਆਏ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੇ ਤਵਾਜ਼ਨ ਨੂੰ ਕਾਇਮ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਸਾਡੀ ਧਰਤੀ ਜੀਵਨ ਦਾਇਕ ਬਣੀ ਰਹੇ।ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *

You missed