ਜਰਨਲਿਸਟ ਐਸੋਸੀਏਸ਼ਨ ਅਤੇ ਪੱਤਰਕਾਰ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਮੈਂਬਰਾਂ ਨੇ ਪ੍ਰੈਸ ਕਲੱਬ ਅੰਮ੍ਰਿਤਸਰ ਦੀ ਚੋਣ ਲਈ ਵਿਚਾਰ ਵਟਾਂਦਰਾ ਕੀਤਾ
ਬੀਰ ਅਮਰ ਮਾਹਲ, ਅੰਮ੍ਰਿਤਸਰ।
ਜਰਨਲਿਸਟ ਐਸੋਸੀਏਸ਼ਨ (ਰਜਿ਼) ਵਲੋਂ ਪੰਜਾਬ ਪ੍ਰਧਾਨ ਸ੍ਰੀ ਜੋਗਿੰਦਰ ਅੰਗੂਰਾਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ,ਪੰਜਾਬ ਦੀ ਇਕਾਈ ਅੰਮ੍ਰਿਤਸਰ ਵੱਲੋਂ ਅੱਜ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਪੁੱਟਦੇ ਹੋਏ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਵੱਡੀ ਤਦਾਦ ਵਿੱਚ ਸਾਥੀਆ ਦੀ ਇਕੱਤਰਤਾ ਕੀਤੀ ਗਈ। ਜਿਸ ਵਿੱਚ ਹੋਰ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਾਂਝੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜਰਨਲਿਸਟ ਐਸੋਸੀਏਸ਼ਨ (ਰਜਿ਼) ਪੰਜਾਬ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਮਾਹਲ ਨੇ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਆੳਉਣ ‘ਤੇ ਜੀ ਆਇਆਂ ਨੂੰ ਆਖਿਆ ਅਤੇ ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਪੱਤਰਕਾਰਾਂ ਨੂੰ ਇੱਕ ਮੰਚ ਤੇ ਇਕੱਠੇ ਹੋਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਜਥੇਬੰਦੀਆਂ ਅੰਮ੍ਰਿਤਸਰ ਪ੍ਰੈਸ ਕਲੱਬ ਦੀ ਚੋਣ ਨੂੰ ਲੈ ਕੇ ਉਤਸ਼ਾਹਤ ਹਨ। ਕਿਹਾ ਕਿ ਉਹਨਾਂ ਕਿਹਾ ਕਿ ਅੰਮ੍ਰਿਤਸਰ ਪ੍ਰੈਸ ਕਲੱਬ ਦੀ ਚੋਣ ਬਿਲਕੁਲ ਨਿਰਪੱਖ ਹੋਣੀ ਚਾਹੀਦੀ ਹੈ। ਆਪਣੇ ਸੰਬੋਧਨ ਵਿੱਚ ਕਿਹਾ ਕੀ ਅੰਮ੍ਰਿਤਸਰ ਪ੍ਰੈਸ ਕਲੱਬ ਵਿਚ ਚਾਹੇ ਕਿਸੇ ਵੀ ਜਥੇਬੰਦੀ ਦਾ ਨਿਯੁਕਤ ਹੋਵੇ ਪਰ ਕਿਸੇ ਨੂੰ ਵੀ ਕੋਈ ਕਿੰਤੂ ਪਰੰਤੂ ਨਹੀਂ ਹੈ ਪਰ ਪਰ ਕਲੱਬ ਦੀ ਚੋਣ ਪ੍ਰਕਿਰਿਆ ਪਾਰਦਰਸ਼ੀ ਹੋਣੀ ਚਾਹੀਦੀ ਹੈ। ਇਸ ਮੌਕੇ ਚੰਡੀਗੜ੍ਹ ਪੰਜਾਬ ਜਰਨਲ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਅਤੇ ਪੰਜਾਬੀ ਪੱਤਰਕਾਰ ਸਦਨ ਦੇ ਸਰਪ੍ਰਸਤ ਜੋਗਿੰਦਰਪਾਲ ਸਿੰਘ ਕੁੰਦਰਾ ਨੇ ਸਾਂਝੇ ਤੌਰ ਤੇ ਕਿਹਾ ਕਿ ਅੰਮ੍ਰਿਤਸਰ ਕਲੱਬ ਦੀ ਚੋਣ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕੀ ਅੰਮ੍ਰਿਤਸਰ ਪ੍ਰੈਸ ਕਲੱਬ ਦੀ ਚੋਣ ਪ੍ਰਕਿਰਿਆ ਮਾਨਯੋਗ ਡਿਪਟੀ ਕਮਿਸ਼ਨਰ ਦੀ ਦੇਖ-ਰੇਖ ਹੇਠ ਅਤੇ ਸੰਵਿਧਾਨਕ ਰੂਪ ਵਿੱਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਹੋਰ ਕਈ ਪੱਤਰਕਾਰਾਂ ਸੰਬੰਧੀ ਮਸਲਿਆਂ ਅਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਕੱਠੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਆਪੋ ਆਪਣੇ ਵਿਚਾਰ ਪੇਸ਼ ਕੀਤੇ। ਬਾਕੀ ਜਥੇਬੰਦੀਆਂ ਨੂੰ ਇਹ ਪੱਤਰਕਾਰਾਂ ਦੀ ਜਾਗਦੀ ਜ਼ਮੀਰ ਲਈ ਹੌਂਕਾ ਦਿੱਤਾ ਗਿਆ। ਇਸ ਮੌਕੇ ਇਕਾਈ ਅੰਮ੍ਰਿਤਸਰ ਦੇ ਪ੍ਰਧਾਨ ਮਲਕੀਤ ਸਿੰਘ, ਜਤਿੰਦਰ ਸਿੰਘ ਥਿੰਦ, ਕ੍ਰਿਸ਼ਨ ਸਿੰਘ ਦੁਸਾਂਝ, ਕੁਲਬੀਰ ਸਿੰਘ, ਅਮਿਤ ਕੁਮਾਰ, ਦਲਬੀਰ ਸਿੰਘ, ਚਰਨਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਸਿਮਰਨ ਅਟਵਾਲ, ਰਣਜੀਤ ਸਿੰਘ ਰਾਣਾ, ਅਮਰਜੀਤ ਸਿੰਘ, ਚੰਦਰਜੀਤ ਸਿੰਘ, ਹਰਜਿੰਦਰ ਸਿੰਘ ਕਾਕਾ, ਤੇ ਹੋਰ ਸ਼ਾਮਲ ਸਨ।