ਕਲਾਨੌਰ, 16 ਅਗਸਤ (ਵਰਿੰਦਰ ਬੇਦੀ)-
ਕਲਾਨੌਰ ਖੇਤਰ ਵਿੱਚ ਵਿਦਿਆ ਦੇ ਚਾਨਣ ਮੁਨਾਰੇ ਵੱਜੋਂ ਜਾਣੇ ਜਾਂਦੇ ਭਾਈ ਗੁਰਦਾਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਲੱਖਣ ਕਲਾਂ ਵਿੱਚ ਆਜ਼ਾਦੀ ਦਾ 78ਵਾਂ ਸੁਤੰਤਰਤਾ ਦਿਵਸ ਪ੍ਰਿੰਸੀਪਲ ਮੈਡਮ ਬਲਜਿੰਦਰ ਕੌਰ ਕਾਹਲੋਂ ਜੀ ਦੀ ਸੁਚੱਜੀ ਅਗਵਾਈ ਹੇਠ ਮਨਾਇਆ ਗਿਆ।
ਪ੍ਰੋਗਰਾਮ ਵਿੱਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਬਲਬੀਰ ਸਿੰਘ ਕਾਹਲੋਂ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ। ਪ੍ਰੋਗਰਾਮ ਵਿੱਚ ਬੱਚਿਆਂ ਮਨਸੀਰਤ ਕੌਰ, ਅਕਾਲ ਜੋਤ ਕੌਰ, ਮੁਸਕਾਨ ਕੌਰ, ਗੁਰਨਾਜ਼ ਕੌਰ, ਜਸਮੀਤ ਕੌਰ ਆਦਿ ਵੱਲੋਂ ਦੇਸ਼ ਭਗਤੀ ਨਾਲ ਸੰਬੰਧਿਤ ਕਵਿਤਾਵਾਂ ,ਭਾਸ਼ਣ ਮੁਕਾਬਲੇ, ਕੋਰੀਓਗ੍ਰਾਫੀ ਕਰਵਾਈ ਗਈ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਬਲਜਿੰਦਰ ਕੌਰ ਕਾਹਲੋਂ ਵੱਲੋਂ ਬੱਚਿਆਂ ਨੂੰ ਬੜੇ ਵਿਸਥਾਰ ਨਾਲ ਦੱਸਿਆ ਗਿਆ ਕਿ ਕਿਸ ਤਰ੍ਹਾਂ ਅੰਗਰੇਜ਼ ਹਕੂਮਤ ਤੋਂ ਭਾਰਤ ਦੇਸ਼ ਦੇ ਸੂਰਵੀਰ ਯੋਧਿਆਂ ਅਤੇ ਸ਼ਹੀਦਾਂ ਨੇ ਆਪਣੀ ਜਾਨ ਦੇਸ਼ ਤੋਂ ਕੁਰਬਾਨ ਕਰਕੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਇਆ ਸੀ। ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦਸਮ ਪਿਤਾ, ਬਾਬਾ ਦੀਪ ਸਿੰਘ ਜੀ ਸ਼ਹੀਦ ਅਤੇ ਹੋਰ ਸ਼ਹੀਦ ਜਿਨਾਂ ਨੇ ਕੌਮ ਅਤੇ ਦੇਸ਼ ਨੂੰ ਬਚਾਉਣ ਦੀ ਖਾਤਰ ਦੇਸ਼ ਲਈ ਜਾਨਾਂ ਕੁਰਬਾਨ ਕੀਤੀਆਂ ਹਨ ਉਹਨਾਂ ਦੀ ਦੇਸ਼ ਲਈ ਕੁਰਬਾਨੀਆਂ ਨੂੰ ਕਦੇ ਵੀ ਮਨੋ ਨਹੀਂ ਭੁਲਾਉਣਾ ਚਾਹੀਦਾ। ਉਹਨਾਂ ਕਿਹਾ ਕਿ ਜਿਹੜੇ ਲੋਕ ਦੇਸ਼ ਲਈ ਆਪਣੀਆਂ ਜਾਨਾਂ ਵਾਰਦੇ ਹਨ ਉਹਨਾਂ ਦਾ ਨਾਂ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਂਦਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮੈਡਮ ਪ੍ਰਭਜੋਤ ਕੌਰ, ਮੈਡਮ ਸੁਖਵਿੰਦਰ ਕੌਰ, ਮੈਡਮ ਸ਼ਰਨਦੀਪ ਕੌਰ, ਐਸ ਪੀ ਸਿੰਘ ਸਮੇਤ ਸਾਰਾ ਸਟਾਫ ਹਾਜ਼ਰ ਸੀ।