ਸੁਲਤਾਨਪੁਰ ਲੋਧੀ ਤੋਂ ਆ ਰਹੇ ਮਹਾਨ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ ਤੇ ਸੰਗਤਾਂ ਵੱਲੋਂ ਕੀਤਾ ਜਾਵੇਗਾ ਭਰਵਾਂ ਸਵਾਗਤ – ਜਥੇਦਾਰ ਗੋਰਾ, ਮੈਨੇਜਰ ਜਫਰਵਾਲ
ਬਟਾਲਾ 23 ਅਗਸਤ ( ਚਰਨਦੀਪ ਬੇਦੀ, ਰਜੇਸ਼ ਸ਼ਰਮਾ )
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਤੇ ਪ੍ਰਬੰਧਾਂ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 10 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ ਵਿਆਹ ਪੁਰਬ ਦੇ ਸਬੰਧ ਵਿੱਚ ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 9 ਸਤੰਬਰ ਦਿਨ ਸੋਮਵਾਰ ਨੂੰ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਰਾਤ ਨੂੰ ਬਟਾਲਾ ਵਿਖੇ ਪਹੁੰਚੇਗਾ।
ਉਕਤ ਜਾਣਕਾਰੀ ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਬਲਦੇਵ ਸਿੰਘ ਕਲਿਆਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ ਗੁਰਬਖਸ਼ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 9 ਸਤੰਬਰ ਨੂੰ ਮਹਾਨ ਨਗਰ ਕੀਰਤਨ ਬਟਾਲਾ ਵਿਖੇ ਲਿਆਉਣ ਲਈ ਵਿਸ਼ੇਸ਼ ਮੁਲਾਕਾਤ ਕਰਕੇ ਸੱਦਾ ਪੱਤਰ ਦੇਣ ਉਪਰੰਤ ਪ੍ਰਗਟਾਏ। ਜਥੇਦਾਰ ਗੋਰਾ ਨੇ ਕਿਹਾ ਕਿ ਵਿਆਹ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਨੂੰ ਸਚੁੱਜੇ ਢੰਗ ਨਾਲ ਸਜਾਉਣ ਅਤੇ ਮਹਾਨ ਨਗਰ ਕੀਰਤਨ ਦੇ ਸਮੁੱਚੇ ਰੂਟ ਦੀ ਰੂਪ ਰੇਖਾ ਸਬੰਧੀ ਵਿਚਾਰ ਵਟਾਂਦਰਾ ਕੀਤੇ ਗਏ।ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇੰਚਾਰਜ ਸ਼ਤਾਬਦੀ ਸ੍ਰ ਸਤਨਾਮ ਸਿੰਘ ਰਿਆੜ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ,ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ,ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ,ਸ੍ਰ ਕਲਵੰਤ ਸਿੰਘ ਐਮ ਸੀ, ਸ੍ਰ ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ ਸਾਹਿਬ ਸ੍ਰ ਚੇਤਨ ਸਿੰਘ ਜੰਡੂ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ, ਸ੍ਰ ਸੁਖਜਿੰਦਰ ਸਿੰਘ ਭਾਮ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ,ਸ੍ਰ ਸਕੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ,ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ,ਸ੍ਰ ਬਲਕਾਰ ਸਿੰਘ ਪੰਜਗਰਾਈਂ ਅਤੇ ਸ੍ਰ ਸਿਮਰਤਪਾਲ ਸਿੰਘ ਭਾਟੀਆ ਨੇ ਜਥੇਦਾਰ ਕਲਿਆਣ ਤੇ ਮੈਨੇਜਰ ਸ੍ਰ ਗੁਰਬਖਸ਼ ਸਿੰਘ ਨੂੰ ਕਿਹਾ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 9 ਸਤੰਬਰ ਨੂੰ ਬਟਾਲਾ ਵਿਖੇ ਆਉਣ ਵਾਲੇ ਮਹਾਨ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਤੇ ਜਥੇਦਾਰ ਬਲਦੇਵ ਸਿੰਘ ਕਲਿਆਣ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ੍ਰ ਗੁਰਬਖਸ਼ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਤੇ ਉਹਨਾਂ ਨਾਲ਼ ਆਏ ਸ੍ਰ ਸਤਨਾਮ ਸਿੰਘ ਰਿਆੜ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰ ਮਨਜੀਤ ਸਿੰਘ ਜਫਰਵਾਲ ਜਫਰਵਾਲ ਮੈਨੇਜਰ,ਐਡਵੋਕੇਟ ਰਜਿੰਦਰ ਸਿੰਘ,ਮਾਸਟਰ ਜੋਗਿੰਦਰ ਸਿੰਘ,ਸ੍ਰ ਕੁਲਵੰਤ ਸਿੰਘ ਐਮ ਸੀ ,ਸ੍ਰ ਚੇਤਨ ਸਿੰਘ ਜੰਡੂ ਆਦਿ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਉਪਰੰਤ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ ।ਇਸ ਸਮੇਂ ਗਿਆਨੀ ਹਰਜਿੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ,ਸ੍ਰ ਚੈਂਚਲ ਸਿੰਘ ਮੀਤ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਬੀਬੀ ਬਲਜੀਤ ਕੌਰ ਕੁਮਾਲਪੁਰ,ਸ੍ਰ ਸੁਰਿੰਦਰਪਾਲ ਸਿੰਘ ਸੋਢੀ ਪ੍ਰਧਾਨ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ, ਸ੍ਰ ਜਰਨੈਲ ਸਿੰਘ ਅਕਾਊਂਟੈਂਟ, ਸ੍ਰ ਭੁਪਿੰਦਰ ਸਿੰਘ ਰਿਕਾਰਡ ਕੀਪਰ, ਸ੍ਰ ਜਗਤਾਰ ਸਿੰਘ ਸਾਬਕਾ ਮੀਤ ਮੈਨੇਜਰ,ਸ੍ਰ ਸਲਵੰਤ ਸਿੰਘ,ਸ੍ਰ ਇੰਦਰਜੀਤ ਸਿੰਘ, ਜਥੇਦਾਰ ਸਰਵਨ ਸਿੰਘ ਚੱਕਾ,ਸ੍ਰ ਅਮਨਪ੍ਰੀਤ ਸਿੰਘ ਬੂਲੇ,ਸ੍ਰ ਸੁਖਜਿੰਦਰ ਸਿੰਘ ਭਗਤਪੁਰ ਬਲਕਾਰ ਸਿੰਘ ਪੰਜਗਰਾਈਂ, ਸ੍ਰ ਸਿਮਰਤਪਾਲ ਸਿੰਘ ਭਾਟੀਆ ਸ੍ਰ ਹਰਪ੍ਰੀਤ ਸਿੰਘ ਸਾਹ ਵਾਲਾ,ਸ੍ਰ ਅੰਮ੍ਰਿਤ ਪਾਲ ਸਿੰਘ,ਸ੍ਰ ਸਨਮਪ੍ਰੀਤ ਸਿੰਘ,ਸ੍ਰ ਮਹਿੰਦਰ ਸਿੰਘ ਸੈਕਟਰੀ, ਆਦਿ ਹਾਜ਼ਰ ਸਨ।
ਫੋਟੋ – ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ,ਮੈਨੇਜਰ ਰਿਆੜ, ਮੈਨੇਜਰ ਜਫਰਵਾਲ, ਐਡਵੋਕੇਟ ਪਦਮ,ਮਾਸਟਰ,ਐਮ ਸੀ ਕੁਲਵੰਤ ਸਿੰਘ ,ਸ੍ਰ ਜੰਡੂ ਵਿਆਹ ਪੁਰਬ ਮੌਕੇ ਨਗਰ ਕੀਰਤਨ ਲਿਆਉਣ ਦਾ ਸੱਦਾ ਪੱਤਰ ਦਿੰਦੇ ਹੋਏ।