ਬਟਾਲਾ 28 ਅਗਸਤ ( ਚਰਨਦੀਪ ਬੇਦੀ)
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ
ਨੇ ਆਪਣੀ ਧਰਮ ਪਤਨੀ ਬੀਬੀ ਜਤਿੰਦਰ ਕੌਰ ਰੰਧਾਵਾ ਨਾਲ ਸੰਤ ਬਾਬਾ ਗੁਰਦਿਆਲ ਸਿੰਘ ਜੀ ਟਾਂਡੇ ਵਾਲਿਆਂ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ ਕੁਝ ਦੇਰ ਸੰਤਾ ਦੀ ਸੰਗਤ ਕੀਤੀ ਅਤੇ ਮਹਾਂਪੁਰਸ਼ਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਇਸ ਮੌਕੇ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਪੰਜਾਬ ਦੀ ਚੜ੍ਹਦੀ ਕਲ੍ਹਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।