ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਤੱਕ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ – ਮੈਨੇਜਰ ਭਾਮ, ਮੈਨੇਜਰ ਜ਼ਫਰਵਾਲ
ਬਟਾਲਾ 2 ਸਤੰਬਰ ( ਚਰਨਦੀਪ ਬੇਦੀ, ਅਦੱਰਸ਼ ਤੁੱਲੀ, ਸੁਮਿਤ ਨਰੰਗ,ਚੇਤਨ ਸ਼ਰਮਾ )
ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਡੇਹਰਾ ਸਾਹਿਬ , ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ 10 ਸਤੰਬਰ ਦਿਨ ਮੰਗਲਵਾਰ ਨੂੰ ਬਹੁਤ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ। ਉਕਤ ਜਾਣਕਾਰੀ ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ੍ਰ ਸੁਖਜਿੰਦਰ ਸਿੰਘ ਭਾਮ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਸ੍ ਮਨਜੀਤ ਸਿੰਘ ਜ਼ਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ ਸਾਹਿਬ, ਸ੍ਰ ਸਕੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨੇ ਸਾਂਝੇ ਤੌਰ ਤੇ ਦਿੰਦਿਆਂ ਦੱਸਿਆ ਕਿ 9 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 7 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਤੱਕ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ 9 ਸਤੰਬਰ ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਪਹੁੰਚੇਗਾ।
ਜਥੇਦਾਰ ਗੋਰਾ ਤੇ ਮੈਨੇਜਰ ਦਮੋਦਰ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਏ ਮਹਾਨ ਨਗਰ ਕੀਰਤਨ ਦਾ 9 ਸਤੰਬਰ ਦਿਨ ਸੋਮਵਾਰ ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਪਹੁੰਚਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਨਤਮਸਤਕ ਹੋ ਕੇ ਅਕਾਸ਼ ਗੁੰਜਾਊ ਜੈਕਾਰਿਆਂ ਨਾਲ ਭਰਵਾਂ ਸਵਾਗਤ ਕੀਤਾ ਜਾਵੇਗਾ।ਇਸ ਮੌਕੇ ਤੇ ਸ੍ਰ ਸੁਖਜਿੰਦਰ ਸਿੰਘ ਭਾਮ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਸ੍ਰ ਮਨਜੀਤ ਸਿੰਘ ਜ਼ਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ ਸਾਹਿਬ,ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ,ਬਾਬਾ ਨਾਨਕ ਸਿੰਘ ਗ੍ਰੰਥੀ,ਸ੍ਰ ਕਿਰਪਾਲ ਸਿੰਘ ਦੋਲਤਪੁਰ, ਸ੍ਰ ਸੰਤੋਖ ਸਿੰਘ ਭੰਬੋਈ, ਸ੍ਰ ਗੁਰਪ੍ਰੀਤ ਸਿੰਘ ਬਲੱਗਣ,ਸ੍ਰ ਰਾਮ ਸਿੰਘ ਦੋਲਤਪੁਰ, ਸ੍ਰ ਗੁਰਵਿੰਦਰ ਸਿੰਘ ਤਲਵੰਡੀ ਬਖਤਾ ,ਸ੍ਰ ਗੁਰਿੰਦਰ ਸਿੰਘ ਕਾਲੇਕੇ,ਸ੍ਰ ਬਲਬੀਰ ਸਿੰਘ ਅੰਮੋਨੰਗਲ ਆਦਿ ਹਾਜ਼ਰ ਸਨ।
ਫੋਟੋ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ , ਮੈਨੇਜਰ ਭਾਮ, ਮੈਨੇਜਰ ਜ਼ਫਰਵਾਲ ਅਤੇ ਮੈਨੇਜਰ ਦਮੋਦਰ ਜਾਣਕਾਰੀ ਦਿੰਦੇ ਹੋਏ ।