ਕਲਾਨੌਰ (ਵਰਿੰਦਰ ਬੇਦੀ)—
ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਹੋਰ ਬਲ ਮਿਲਿਆ ਜੱਦ ਹਲਕੇ ਦੇ ਪਿੰਡ ਹਕੀਮਪੁਰ ਦੇ ਸੱਤ ਪਰਿਵਾਰਾਂ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਯੋਗ ਅਤੇ ਸੁਹਿਰਦ ਅਗਵਾਈ ਹੇਠ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ।
ਇਸ ਮੌਕੇ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਰੇ ਭੈਣ ਭਰਾਵਾਂ ਨੂੰ ਕਾਂਗਰਸ ਪਾਰਟੀ ਵਿੱਚ ਜੀ ਆਇਆ ਆਖਦੇ ਹੋਏ ਪੂਰੇ ਮਾਣ ਸਤਿਕਾਰ ਦਾ ਭਰੋਸਾ ਦਿੱਤਾ ਮੀਡੀਆ ਨਾਲ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।