ਕਲਾਨੌਰ, 22 ਅਕਤੂਬਰ (ਵਰਿੰਦਰ ਬੇਦੀ)-
ਅੱਜ ਬੀਬੀ ਜਤਿੰਦਰ ਕੌਰ ਰੰਧਾਵਾ ਧਰਮ ਪਤਨੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਉਧੋਵਾਲੀ ਖੁਰਦ ਵਿਖੇ ਸੁਮੀਤਪਲ ਸਿੰਘ ਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਪਿੰਡ ਦੇ ਪਤਵੰਤਿਆਂ ਅਤੇ ਇਕੱਤਰ ਵਰਕਰਾਂ ਤੇ ਭੈਣ,ਭਰਾਵਾ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਹੋ ਰਹੀ ਜ਼ਿਮਣੀ ਚੋਣ ਵਿੱਚ ਵੱਧ ਚੜ ਕਿ ਕਾਂਗਰਸ ਪਾਰਟੀ ਦਾ ਸਮਰਥਨ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਤੇ ਪਿੰਡ ਉਦੋਵਾਲੀ ਖੁਰਦ ਦੇ ਵਸਨੀਕਾਂ ਨੇ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਪੂਰਨ ਵਿਸ਼ਵਾਸ ਦਿਵਾਇਆ ਕਿ ਉਹ ਪਿੰਡ ਉਦੋਵਾਲੀ ਖੁਰਦ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਨੂੰ ਭਾਰੀ ਵੋਟਾਂ ਪਾ ਕਿ ਇਤਿਹਾਸਿਕ ਲੀਡ ਦਿਵਾਉਣਗੇ ।
ਇਸ ਮੌਕੇ ਤੇ ਮਿਲਕ ਪਲਾਂਟ ਗੁਰਦਾਸਪੁਰ ਦੇ ਵਾਈਸ ਚੇਅਰਮੈਨ ਅਤੇ ਜੋਨ ਇੰਚਾਰਜ ਡਾਕਟਰ ਬਲਵਿੰਦਰ ਸਿੰਘ ਰੰਧਾਵਾ, ਸਾਬਕਾ ਸਰਪੰਚ ਸਰਦਾਰ ਗੁਲਜ਼ਾਰ ਸਿੰਘ ਜੀ ਅਤੇ ਗਿਆਨੀ ਸਰਬਜੀਤ ਸਿੰਘ ਜੀ ਅਤੇ ਕਿਸ਼ਨ ਚੰਦਰ ਮਹਾਜ਼ਨ ਆਦਿ ਹਾਜ਼ਰ ਸਨ।