ਬੀਰ ਅਮਰ ਮਾਹਲ। ਸ੍ਰੀ ਅੰਮ੍ਰਿਤਸਰ ਸਾਹਿਬ
ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਨ ਅੰਕੁਰਜੀਤ ਸਿੰਘ ਆਈਏਐਸ ਅਤੇ ਵਧੀਕ ਮੁੱਖ ਪ੍ਰਸ਼ਾਸਨ ਮੇਜਰ ਅਮਿਤ ਸਰੀਨ ,ਪੀਸੀਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲਾ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਰਾਜਾਸਾਂਸੀ ,ਅਜਨਾਲਾ, ਦਾਲਮ ਅਤੇ ਕੁੱਕੜਾਂ ਵਾਲਾ ਦੇ ਇਲਾਕਿਆਂ ਦੇ ਵਿੱਚ ਅਣ ,ਅਧਿਕਾਰਤ ਬਣ ਰਹੀਆਂ ਕਲੋਨੀਆਂ ਤੇ ਸਖਤ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਅ ਦਿੱਤਾ ਗਿਆ ,ਅਤੇ ਚੱਲ ਰਹੇ ਕੰਮ ਨੂੰ ਰੁਕਵਾ ਦਿੱਤਾ ਗਿਆ।
ਜਿਲਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਣਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ 1995 ਅਧੀਨ ਨੋਟਿਸ ਜਾਰੀ ਕਰਕੇ ਕੰਮ ਬੰਦ ਕਰਵਾਉਣ ਲਈ ਕਿਹਾ ਸੀ ਪਰ ਉਹਨਾਂ ਨੇ ਇਸ ਵੱਲ ਧਿਆਨ ਨਹੀਂ ਦਿੱਤਾ ,ਜਿਸ ਕਰਕੇ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਕਿ ਅਣਅਧਿਕਾਰਤ ਕਲੋਨੀ ਦੇ ਮਾਲਕਾਂ ਨੇ ਸਰਕਾਰ ਦੇ ਨਿਯਮਾਂ ਅਤੇ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਹੁਕਮਾਂ ਦੀਆਂ ਧੱਜੀਆਂ ਉਡਾਈਆਂ, ਜਿਸ ਦੇ ਤਹਿਤ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਉਹਨਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਅਣਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਐਕਟ ਅਧੀਨ ਤਿੰਨ ਤੋਂ ਸੱਤ ਸਾਲ ਦੀ ਸਜਾ ਅਤੇ ਦੋ ਤੋਂ ਪੰਜ ਲੱਖ ਰੁਪਏ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ।
ਜਿਸ ਤਹਿਤ ਕੁਲ 13 ਕਾਲੋਨਾਈਜ਼ਰਾਂ ਵਿਰੁੱਧ ਐਫਆਈਆਰ ਵੀ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਸਮੇਂ ਸਮੇਂ ਜ਼ਿਲਾ ਅੰਮ੍ਰਿਤਸਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ ਅਧਿਕਾਰਤ ਕਲੋਨੀਆਂ ਦਾ ਮੌਕਾ ਚੈੱਕ ਕਰਦੇ ਹੋਏ ਪਾਪਰਾ ਐਕਟ 1995 ਤਹਿਤ ਨੋਟਿਸ ਜਾਰੀ ਕਰਦਿਆਂ ਕਲੋਨੀਆਂ ਦਾ ਕੰਮ ਬੰਦ ਕਰਵਾਉਣ ਲਈ ਸੰਬੰਧਿਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਵੀ ਕਿਹਾ ਜਾ ਰਿਹਾ ਹੈ ਜਿਲਾ ਟਾਊਨ ਪਲੈਨਰ ਰੈਗੂਲੇਟਰੀ ਵੱਲੋਂ ਆਮ ਜਨਤਾ ਨੂੰ ਸੁਚੇਤ ਕਰਨ ਲਈ ਇਹਨਾਂ ਕਲੋਨੀਆਂ ਵਿੱਚ ਪਲਾਟਾਂ ਦੀ ਖਰੀਦੋ ਫਰੋਸ਼ਤ ਨਾ ਕਰਨ ਸਬੰਧੀ ਵੀ ਬੋਰਡ ਲਗਾਏ ਗਏ ਹਨ। ਜਿਲਾ ਤਾਂ ਉਹਨੂੰ ਪਲਾਨਰ ਰੈਗੂਲੇਟਰੀ ਅੰਮ੍ਰਿਤਸਰ ਨੇ ਆਮ ਜਨਤਾ ਨੂੰ ਪੁਰਜੋਰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ ਕਾਨੂੰਨੀ ਕਲੋਨੀਆਂ ਜੋ ਪੁੱਡਾ ਵਿਭਾਗ ਤੋਂ ਮਨਜ਼ੂਰ ਸੁਵਿਧਾ ਨਹੀਂ ਹਨ ਇਸ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਕਲੋਨੀ ਜਾਂ ਪਲਾਟ ਸਬੰਧੀ ਪੁੱਡਾ ਵੱਲੋਂ ਜਾਣਕਾਰੀ ਜਰੂਰ ਹਾਸਿਲ ਕਰਨ ਅਤੇ ਐਨਓਸੀ ਦੀ ਮੰਗ ਵੀ ਕਲੋਨਾਈਜ਼ਰ ਵੱਲੋਂ ਕਰਨ ਤਾਂ ਜੋ ਉਹਨਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ।
ਕੈਪਸਨ– ਪੁੱਡਾ ਦੇ ਟਾਊਨ ਪਲੈਨਰ ਗੁਰਸੇਵਕ ਸਿੰਘ ਔਲਖ ਪੁਲਸ ਟੀਮ ਦੇ ਨਾਲ ਅਣ ਅਧਿਕਾਰਤ ਕਲੋਨੀਆਂ ਦੇ ਕੰਮ ਨੂੰ ਰੁਕਵਾਉਂਦੇ ਤੇ ਢਵਾਉਂਦੇ ਹੋਏ।