ਕਲਾਨੌਰ, 4 ਨਵੰਬਰ ਵਰਿੰਦਰ ਬੇਦੀ-
ਕਲਾਨੌਰ ਦੇ ਇਕ ਨੌਜਵਾਨ ਲੜਕੇ ਜ਼ੋਰਾਵਰ ਸਿੰਘ ਦੀ ਕੈਨੇਡਾ ਵਿੱਚ ਝੀਲ ਵਿੱਚ ਡੁੱਬਣ ਕਾਰਨ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਜ਼ੋਰਾਵਰ ਸਿੰਘ ( 22) ਪੁੱਤਰ ਮਨੋਹਰ ਲਾਲ ਨਿਵਾਸੀ ਕਲਾਨੌਰ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਰੀਬ ਤਿੰਨ ਸਾਲ ਪਹਿਲਾਂ ਜੋਰਾਵਰ ਸਿੰਘ ਕੈਨੇਡਾ ਗਿਆ ਸੀ ਪ੍ਰੰਤੂ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨ ਰਹਿੰਦਾ ਸੀ। ਸਾਨੂੰ ਅੱਜ ਕੈਨੇਡਾ ਤੋਂ ਸੂਚਨਾ ਮਿਲੀ ਸੀ ਕਿ ਜ਼ੋਰਾਵਰ ਸਿੰਘ ਦੀ ਝੀਲ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਇਲਾਕਾ ਨਿਵਾਸੀਆਂ ਵੱਲੋਂ ਮ੍ਰਿਤਕ ਜ਼ੋਰਾਵਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।