ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਸਿਧਾਂਤ ਕਿਰਤ ਕਰੋ,ਨਾਮ ਜਪੋ , ਵੰਡ ਛੱਕੋ ਦੇ ਮਾਰਗ ਤੇ ਚੱਲਣਾ ਚਾਹੀਦਾ ਹੈ -ਬਾਬਾ ਮਲਕਪੁਰ ,ਜਥੇਦਾਰ ਗੋਰਾ
ਬਟਾਲਾ 26 ਨਵੰਬਰ ( ਚਰਨਦੀਪ ਬੇਦੀ, ਅਦੱਰਸ਼ ਤੁੱਲੀ, ਸੁਮਿਤ ਨੌਰੰਗ )
ਜਗਤ ਗੁਰੂ ਪਹਿਲੇ ਪਾਤਸ਼ਾਹ ਸਿੱਖ ਧਰਮ ਦੇ ਮੋਢੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555 ਵਾਂ ਪ੍ਰਕਾਸ਼ ਪੁਰਬ ਬਾਪੂ ਪਿਆਰਾ ਸਿੰਘ ਭਾਟੀਆ ਦੇ ਸਮੂਹ ਪਰਿਵਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗ੍ਰਹਿ ਰੇਲਵੇ ਰੋਡ ਕਾਦੀਆਂ ਵਿਖੇ ਬਹੁਤ ਹੀ ਸ਼ਰਧਾ ਸਤਿਕਾਰ ਤੇ ਖ਼ਾਲਸਾਈ ਰਵਾਇਤ ਅਨੁਸਾਰ ਮਨਾਇਆ ਗਿਆ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗ੍ਰਹਿ ਵਿਖੇ ਬੀਤੇ ਦੋ ਰੋਜ਼ਾ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕੀਤਾ ਗਿਆ।ਇਸ ਮੌਕੇ ਤੇ ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ।ਇਸੇ ਦੌਰਾਨ ਭਾਟੀਆ ਪਰਿਵਾਰ ਦੇ ਛੋਟੇ ਛੋਟੇ ਬੱਚਿਆਂ ਨੇ ਮਧੂਰ ਅਵਾਜ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਸਤਤਿ ਭਰੀਆਂ ਕਵਿਤਾਵਾਂ ਗਾਇਨ ਕਰਕੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ।ਸਟੇਜ ਸਕੱਤਰ ਦੀ ਭੂਮਿਕਾ ਸ੍ਰ ਦਵਿੰਦਰ ਪਾਲ ਸਿੰਘ ਭਾਟੀਆ ਰਿਟਾਇਰ ਐਕਸੀਅਨ ਮੰਡੀ ਬੋਰਡ ਨੇ ਬਾਖੂਬੀ ਨਿਭਾਈ।ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਸਾਬਕਾ ਜਿਲਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਸਾਬਕਾ ਮੰਤਰੀ ਪੰਜਾਬ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਸਮੂਹ ਭਾਟੀਆ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਥ ਨੂੰ ਹਮੇਸ਼ਾ ਸਮਰਪਿਤ ਰਹਿੰਦੇ ਹਨ।ਇਸ ਮੋਕੇ ਤੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ ਅਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਸਿਧਾਂਤ ਕਿਰਤ ਕਰੋ ਨਾਮ ਜਪੋ ਵੰਡ ਛਕੋ ਤੇ ਚੱਲਣਾ ਚਾਹੀਦਾ ਹੈ। ਜਥੇਦਾਰ ਗੋਰਾ ਨੇ ਸਮੂਹ ਸੰਗਤਾਂ ਅਤੇ ਬਾਪੂ ਪਿਆਰਾ ਸਿੰਘ ਭਾਟੀਆ ਦੇ ਪਰਿਵਾਰਕ ਮੈਂਬਰਾਂ ਦਾ ਸਮਾਗਮ ਵਿੱਚ ਸ਼ਾਮਲ ਹੋਣ ਤੇ ਤਹਿ ਦਿਲੋਂ ਧੰਨਵਾਦ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈ ਦਿੱਤੀ।ਇਸ ਦੋਰਾਨ ਜਥੇਦਾਰ ਗੋਰਾ ਨੇ ਹਜ਼ੂਰੀ ਰਾਗੀ ਜਥੇ , ਜਥੇਦਾਰ ਸੁੱਚਾ ਸਿੰਘ ਲੰਗਾਹ, ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ ਅਤੇ ਸ੍ਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਅੰਤ ਵਿੱਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।ਇਸ ਮੌਕੇ ਤੇ ਸ੍ਰ ਸੁੱਚਾ ਸਿੰਘ ਲੰਗਾਹ ਸਾਬਕਾ ਮੰਤਰੀ ਪੰਜਾਬ, ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਿਧਾਇਕ ਫ਼ਤਹਿਗੜ੍ਹ ਚੂੜੀਆਂ,ਸ੍ਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਬੀਬੀ ਸ਼ਰਨਜੀਤ ਕੌਰ ਜਿੰਦੜ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ,ਸ੍ਰ ਸਤਨਾਮ ਸਿੰਘ ਰਿਆੜ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ,ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ,ਸ੍ਰ ਪਲਵਿੰਦਰ ਸਿੰਘ ਲੰਬੜਦਾਰ ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਸ਼੍ਰੋਮਣੀ ਅਕਾਲੀ ਦਲ ,ਸ੍ਰ ਕੰਵਲਜੀਤ ਸਿੰਘ ਪਵਾਰ ਸਾਬਕਾ ਚੇਅਰਮੈਨ,ਸ੍ਰ ਅਵਤਾਰ ਸਿੰਘ ਚੀਮਾ ਸਾਬਕਾ ਸਰਕਲ ਪ੍ਰਧਾਨ,ਸ੍ਰ ਬਲਰਾਜ ਸਿੰਘ ਕੋਟਲਾ ਮੂਸਾ, ਡਾਕਟਰ ਲਖਬੀਰ ਸਿੰਘ ਬੁੱਟਰ, ਸ੍ਰ ਕੁਲਬੀਰ ਸਿੰਘ ਚਾਹ ਗਿੱਲ,ਸ੍ਰ ਕਰਨੈਲ ਸਿੰਘ ਸ਼ੇਰਪੁਰ,ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ, ਸ੍ਰ ਕੁਲਵੰਤ ਸਿੰਘ ਐਮ ਸੀ,ਸ੍ਰ ਅਮਰਜੀਤ ਸਿੰਘ ਵੀ ਕੇ, ਗਿਆਨੀ ਭੁਪਿੰਦਰ ਸਿੰਘ ਕਾਲੜਾ,ਸ੍ਰ ਕੰਵਰ ਬਲਦੀਪ ਸਿੰਘ ਭਾਟੀਆ,ਸ੍ਰ ਪ੍ਰਭਜੀਤ ਸਿੰਘ ਗਿਫਟੀ, ਮਾਸਟਰ ਸਤਿੰਦਰ ਪਾਲ ਸਿੰਘ ਭਾਟੀਆ,ਸ੍ਰ ਹਰਭਜਨ ਸਿੰਘ ਭਾਟੀਆ,ਸ੍ ਮਨਿੰਦਰ ਸਿੰਘ ਰਾਜੂ,ਸ੍ਰ ਰਣਜੀਤ ਸਿੰਘ ਕਲਿਆਣਪੁਰ ਮੈਨੇਜਰ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ, ਸ੍ਰ ਸਰਬਜੀਤ ਸਿੰਘ ਸਾਹਬੀ ਮੈਨੇਜਰ, ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ,ਸ੍ਰ ਸੁਖਜਿੰਦਰ ਸਿੰਘ ਭਾਮ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ,ਸ੍ਰ ਸਤਨਾਮ ਸਿੰਘ ਗੋਸਲ ਮੈਨੇਜਰ, ਸ੍ਰ ਸਕੰਦਰ ਸਿੰਘ ਦਮੋਦਰ ਮੈਨੇਜਰ,ਸ੍ਰ ਮਨਜੀਤ ਸਿੰਘ ਜਫਰਵਾਲ ਮੈਨੇਜਰ , ਸ੍ਰ ਦਮਨਪ੍ਰੀਤ ਸਿੰਘ ਰਾਜਾ,ਸ੍ਰ ਦਲਜੀਤ ਸਿੰਘ ਬਮਰਾਹ,ਸ੍ ਸੁਖਵਿੰਦਰ ਪਾਲ ਸਿੰਘ ਸੁੱਖ ਭਾਟੀਆ ਐਮ ਸੀ, ਸ੍ਰੀ ਵਿਜੇ ਕੁਮਾਰ ਐਮ ਸੀ, ਸ੍ਰ ਗਗਨਦੀਪ ਸਿੰਘ ਗਿੰਨੀ ਐਮ ਸੀ, ਹੈਡਮਾਸਟਰ ਗੁਰਬਚਨ ਸਿੰਘ ਐਮ ਸੀ, ਬੀਬੀ ਹਰਪਾਲ ਕੌਰ ਭਾਟੀਆ ਐਮ ਸੀ,ਸ੍ ਸੁਖਪ੍ਰੀਤ ਸਿੰਘ ਸੈ਼ਬੀ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਕਾਦੀਆਂ,ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ,ਮਾਸਟਰ ਪ੍ਰਵੀਨ ਸਿੰਘ, ਸ੍ਰ ਅਮਰੀਕ ਸਿੰਘ ਸਰਪੰਚ ਸਲਾਹਪੁਰ, ਸ੍ ਕੁਲਬੀਰ ਸਿੰਘ ਰਿਆੜ, ਡਾਕਟਰ ਗੁਰਮੁੱਖ ਸਿੰਘ,ਸ੍ਰ ਸਰਬਜੀਤ ਸਿੰਘ ਪ੍ਰਧਾਨ ਫੈਡਰੇਸ਼ਨ,ਸ੍ਰ ਬਲਜੀਤ ਸਿੰਘ ਬਟਾਲਾ, ਸ੍ਰ ਸੁਖਵਿੰਦਰ ਪਾਲ ਸਿੰਘ ਸੁੱਖ ਭਾਟੀਆ ਐਮ ਸੀ,ਸ੍ਰ ਭਗਤਪਾਲ ਸਿੰਘ, ਬਾਬਾ ਵਿਕਰਮਜੀਤ ਸਿੰਘ ਵਿੱਕੀ, ਸ੍ ਚੇਤਨ ਸਿੰਘ ਜੰਡੂ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ, ਸ੍ ਗੁਰਖੇਲ ਸਿੰਘ ਘੁੰਮਣ,ਸ੍ਰ ਅਸ਼ੀਸ਼ ਪਾਲ ਸਿੰਘ ਲੱਕੀ ਸੰਧੂ, ਸ੍ ਮਨਮੋਹਨ ਸਿੰਘ ਓਬਰਾਏ,ਸ੍ ਸਤਨਾਮ ਸਿੰਘ ਸੰਧੂ, ਸ੍ਰ ਮਨਪ੍ਰੀਤ ਸਿੰਘ ਸੰਗਤਪੁਰ,ਸ੍ਰ ਦਿਲਬਾਗ ਸਿੰਘ ਨੱਤ, ਮਾਸਟਰ ਮਨਪ੍ਰੀਤ ਸਿੰਘ ਸ਼ਾਹਬਾਦ,ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਸ੍ਰ ਜਗਰੂਪ ਸਿੰਘ ਕਲਿਆਣਪੁਰ,ਸ੍ਰ ਤਰਸੇਮ ਸਿੰਘ ਸੇਖਵਾਂ, ਸ੍ ਬਲਬੀਰ ਸਿੰਘ ਢੱਪਈ, ਡਾਕਟਰ ਮਨਪ੍ਰੀਤ ਸਿੰਘ ਬਟਾਲਾ, ਸ੍ਰ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਸ੍ਰ ਸੁਰਿੰਦਰ ਪਾਲ ਸਿੰਘ ਮਨੀ,ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ ਭਾਟੀਆ,ਸ੍ਰ ਸਿਮਰਤਪਾਲ ਸਿੰਘ ਭਾਟੀਆ, ਬਾਬਾ ਲੱਖਾ ਸਿੰਘ,ਸ੍ਰ ਨਵਪ੍ਰੀਤ ਸਿੰਘ ਪ੍ਰਿੰਸ ਆਦਿ ਹਜ਼ਾਰਾਂ ਸੰਗਤਾਂ ਨਤਮਸਤਕ ਹੋਏ।
ਫੋਟੋ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਮੌਕੇ ਜਥੇਦਾਰ ਸੁੱਚਾ ਸਿੰਘ ਲੰਗਾਹ ਸਾਬਕਾ ਮੰਤਰੀ ਪੰਜਾਬ, ਜਥੇਦਾਰ ਗੋਰਾ, ਬਾਬਾ ਮਲਕਪੁਰ ਵਾਲੇ, ਸੋਨੂੰ ਲੰਗਾਹ ਸੰਗਤਾਂ ਚ ਬੈਠ ਕੇ ਕੀਰਤਨ ਸਰਵਣ ਕਰਦੇ ਹੋਏ ।