ਡੇਰਾ ਬਾਬਾ ਨਾਨਕ —
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਵੀਜਨ ਬਟਾਲਾ ਨੰਬਰ 02 ਦੇ ਕਾਰਜਕਾਰੀ ਇੰਜੀਨੀਅਰ ਸ ਸੁਖਦੀਪ ਸਿੰਘ ਧਾਲੀਵਾਲ ਦੇ ਦਿਸਾ ਨਿਰਦੇਸ਼ਾਂ ਅਤੇ ਓਪ ਮੰਡਲ ਇੰਜੀਨੀਅਰ ਦਰਸਨ ਕੁਮਾਰ ਜੀ ਦੀ ਯੋਗ ਅਗਵਾਈ ਹੇਠ ਬਲਾਕ ਡੇਰਾ ਬਾਬਾ ਨਾਨਕ ਦੇ ਵੱਖ ਵੱਖ ਪਿੰਡਾਂ ਵਿੱਚ ਨਵੀਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀਆਂ ਬਣਾਈਆਂ ਗਈਆਂ ਤਾਂ ਜੋ ਲੋਕਾਂ ਨੂੰ ਸਾਫ ਅਤੇ ਸੁੱਧ ਪਾਣੀ ਮੁਹੱਈਆ ਕਰਵਾਇਆ ਜਾ ਸਕੇ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਕੋਆਰਡੀਨੇਟਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸਰਬਜੀਤ ਸਿੰਘ ਕਾਹਲੋਂ ਵੱਲੋਂ ਕੀਤਾ ਗਿਆ। ਓਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਘਰ ਨਲ ਹਰ ਘਰ ਜਲ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਵੀਆਂ ਜਲ ਸਪਲਾਈ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਲੋਕਾਂ ਨੂੰ ਸਾਫ ਅਤੇ ਸੁੱਧ ਪਾਣੀ ਸੰਬੰਧੀ ਕੋਈ ਮੁਸ਼ਕਿਲ ਨਾ ਹੋਵੇ। ਓਨਾ ਨੇ ਨਵੀਆਂ ਬਣੀਆਂ ਕਮੇਟੀਆਂਦੇ ਅਹੁਦੇਦਾਰਾਂ ਅਤੇ ਮੈਬਰਾਂ ਨੂੰ ਓਨਾ ਦੇ ਅਧਿਕਾਰਾਂ ਅਤੇ ਕਰਤੱਵਾਂ ਸੰਬੰਧੀ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਮਾਰਕੀਟ ਕਮੇਟੀ ਕਲਾਨੌਰ ਦੇ ਚੇਅਰਮੈਨ ਸਰਦਾਰ ਰਣਜੇਤ ਸਿੰਘ ਬਾਠ ਝੰਗੀ ਪੰਨਵਾਂ ਅਤੇ ਪਿੰਡ ਵਾਸੀ ਹਾਜਰ ਸਨ ।