ਬੀਰ ਅਮਰ ਮਾਹਲ, ਸ੍ਰੀ ਅੰਮ੍ਰਿਤਸਰ ਸਾਹਿਬ।
ਜਰਨਲਿਸਟ ਐਸੋਸੀਏਸ਼ਨ ਪੰਜਾਬ ਰਜਿਸਟਰਡ ਦੀ ਇਕਾਈ ਅੰਮ੍ਰਿਤਸਰ ਦੀ ਮੀਟਿੰਗ ਸਥਾਨਕ ਲੇਬਰ ਯੂਨੀਅਨ ਦਫਤਰ ਨਜਦੀਕ ਰੇਲਵੇ ਸਟੇਸ਼ਨ ਵਿਖੇ ਕੀਤੀ ਗਈ, ਨਵੇਂ ਸਾਲ ਦੇ ਪਹਿਲੇ ਮਹੀਨੇ ਮੌਕੇ ਇਸ ਵਿੱਚ ਵਿਸ਼ੇਸ਼ ਤੌਰ ਤੇ ਜਰਨਲ ਸਕੱਤਰ ਤਰੁਣ ਮਹਿਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਪੱਤਰਕਾਰਾਂ ਨੂੰ ਆ ਰਹੀਆਂ ਮੁਸਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਿਛਲੇ ਦਿਨੀਂ ਸੀਨੀਅਰ ਪੱਤਰਕਾਰ ਜਜਬੀਰ ਸਿੰਘ ਦੀ ਬੇਵਕਤੀ ਹੋਈ ਮੌਤ ਬਾਰੇ ਅਫਸੋਸ ਪ੍ਰਗਟ ਕੀਤਾ ਗਿਆ।
ਜਰਨਲਿਸਟ ਐਸੋਸੀਏਸ਼ਨ ਦੇ ਪੰਜਾਬ ਉਪ ਪ੍ਰਧਾਨ ਗੁਰਜਿੰਦਰ ਮਾਹਲ ਨੇ ਕਿਹਾ ਕਿ ਫ਼ੀਲਡ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਨਾਲ ਹੋ ਰਹੀਆਂ ਵਧੀਕੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਅਤੇ ਜ਼ਿਲਾ ਤੇ ਪੁਲਿਸ ਪ੍ਰਸ਼ਾਸਨ ਪੱਤਰਕਾਰਾਂ ਨੂੰ ਪੂਰਨ ਸਹਿਯੋਗ ਕਰੇ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਲਕੀਅਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਜਿਸ ਵਿੱਚ ਦਿਹਾਤੀ ਪੱਤਰਕਾਰ ਸਾਥੀਆਂ ਨੂੰ ਨਾਲ ਲੈ ਕੇ ਚਲਿਆ ਜਾਵੇਗਾ। ਇਸ ਮੌਕੇ ਪੱਤਰਕਾਰ ਰਣਜੀਤ ਸਿੰਘ, ਦਲਬੀਰ ਸਿੰਘ, ਸੰਦੀਪ ਅਰੋੜਾ ਆਦਿ ਹਾਜ਼ਰ ਸਨ। ਕੈਪਸਨ। ਜਰਨਲਿਸਟ ਐਸੋਸੀਏਸ਼ਨ ਪੰਜਾਬ ਰਜਿਸਟਰ ਦੀ ਇਕਾਈ ਅੰਮ੍ਰਿਤਸਰ ਦੀ ਮੀਟਿੰਗ ਦੌਰਾਨ ਇਕੱਤਰ ਪੱਤਰਕਾਰ ਸਾਥੀ।