ਸ੍ਰੀ ਅੱਚਲ ਸਾਹਿਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਤੇ ਇਤਿਹਾਸਕ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਪੰਥ ਰਤਨ ਮਹਾਂਪੁਰਸ਼ ਸੰਤ ਬਾਬਾ ਹਰਬੰਸ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵੱਲੋਂ ਕਾਰ ਸੇਵਾ ਕੀਤੀ ਜਾ ਰਹੀ ਹੈ।ਉਕਤ ਜਾਣਕਾਰੀ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੰਦਿਆਂ ਦੱਸਿਆ ਕਿ ਕਿ ਬਾਬਾ ਹਰਬੰਸ ਸਿੰਘ ਕਾਰ ਸੇਵਾ ਦਿੱਲੀ ਵਾਲੇ ਅਤੇ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੇ ਸੇਵਕ ਬਾਬਾ ਮਲਕੀਤ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵੱਲੋਂ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸੰਗਤਾਂ ਦੇ ਲੰਗਰ ਛੱਕਣ ਅਤੇ ਲੰਗਰ ਤਿਆਰ ਕਰਨ ਵਾਸਤੇ ਬਹੁਤ ਖੂਬਸੂਰਤ ਅਤੇ ਬਹੁਤ ਵੱਡਾ ਨਵਾਂ ਲੰਗਰ ਹਾਲ ਤਿਆਰ ਕੀਤਾ ਗਿਆ ਹੈ।
ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਨਵੇਂ ਤਿਆਰ ਕੀਤੇ ਗਏ ਲੰਗਰ ਹਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਪੁੱਰਦ ਕਰਨ ਵਾਸਤੇ ਅੱਜ ਸਵੇਰੇ 10-00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਗੁਰਬਾਣੀ ਦਾ ਹਰ ਜਸ ਕੀਰਤਨ ਦੀ ਸਮਾਪਤੀ ਉਪਰੰਤ ਅਰਦਾਸ ਬੇਨਤੀ ਕਰਕੇ ਨਵੇਂ ਬਣਾਏ ਗਏ ਲੰਗਰ ਹਾਲ ਦਾ ਉਦਘਾਟਨ ਕੀਤਾ ਜਾਵੇਗਾ।
ਜਥੇਦਾਰ ਗੋਰਾ ਨੇ ਦੱਸਿਆ ਕਿ ਲੰਗਰ ਹਾਲ ਦੀ ਉਦਘਾਟਨ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ,ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਮਹਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲੇ,ਬਾਬਾ ਮਲਕੀਤ ਸਿੰਘ ਕਾਰ ਸੇਵਾ ਦਿੱਲੀ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ,ਸੰਤ ਮਹਾਂਪੁਰਸ਼ ,ਵੱਖ ਵੱਖ ਧਾਰਮਿਕ, ਰਾਜਸੀ, ਸਮਾਜਿਕ ਸ਼ਖ਼ਸੀਅਤਾਂ ਸਮੇਂਤ ਵੱਡੀ ਤਦਾਦ ਵਿੱਚ ਸੰਗਤਾਂ ਵਿਸ਼ੇਸ਼ ਤੌਰ ਤੇ ਪਹੁੰਚਣਗੇ।।
ਫੋਟੋ – ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਣਕਾਰੀ ਦਿੰਦੇ ਹੋਏ।