ਲੰਗਾਹ ਨੂੰ ਜ਼ਿਲਾ ਪ੍ਰਧਾਨ ਬਣਾਉਣ ਤੇ ਸੁਖਬੀਰ ਬਾਦਲ ਤੇ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ
ਗੁਰਦਾਸਪੁਰ —-
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਜਰਨੈਲ ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਸ੍ਰੋਮਣੀ ਅਕਾਲੀ ਦਲ ਜ਼ਿਲਾ ਗੁਰਦਾਸਪੁਰ ਦਾ ਪ੍ਰਧਾਨ ਬਣਾਏ ਜਾਣ ਤੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਟਕਸਾਲੀ ਅਕਾਲੀ ਲੀਡਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਵਧਾਈ ਦਿੰਦਿਆਂ ਸ੍ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਮੇਤ ਸਮੁੱਚੀ ਅਕਾਲੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਜਥੇਦਾਰ ਗੋਰਾ ਨੇ ਕਿਹਾ ਕਿ ਜਥੇਦਾਰ ਸੁੱਚਾ ਸਿੰਘ ਲੰਗਾਹ ਦਾ ਜ਼ਿਲਾ ਅਕਾਲੀ ਜਥੇ ਦਾ ਪ੍ਰਧਾਨ ਬਣਨ ਨਾਲ ਅਕਾਲੀ ਵਰਕਰਾਂ ਦੇ ਹੋਂਸਲੇ ਬੁਲੰਦ ਹੋਏ ਹਨ। ਜਥੇਦਾਰ ਗੋਰਾ ਨੇ ਕਿਹਾ ਜਥੇਦਾਰ ਲੰਗਾਹ ਹੀ ਅਜਿਹੇ ਲੀਡਰ ਹਨ ਜੋ ਟਕਸਾਲੀ ਅਕਾਲੀ ਵਰਕਰਾਂ ਦਾ ਮਾਣ ਸਨਮਾਨ ਕਰਦੇ ਹਨ। ਉਹਨਾਂ ਕਿਹਾ ਕਿ ਜਥੇਦਾਰ ਸੁੱਚਾ ਸਿੰਘ ਲੰਗਾਹ ਪਹਿਲਾਂ ਵੀ ਕਾਫੀ ਲੰਬਾ ਸਮਾਂ ਜ਼ਿਲਾ ਪ੍ਰਧਾਨ ਰਹੇ ਹਨ ਅਤੇ ਲੰਗਾਹ ਦੀ ਅਗਵਾਈ ਵਿੱਚ ਜ਼ਿਲੇ ਦੀਆਂ ਸਾਰੀਆਂ ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਜਿੱਤ ਪ੍ਰਾਪਤ ਕਰਦਾ ਰਿਹਾ ਹੈ। ਜਥੇਦਾਰ ਗੋਰਾ ਨੇ ਕਿਹਾ ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਜ਼ਿਲਾ ਪ੍ਰਧਾਨ ਬਣਨ ਤੇ ਟਕਸਾਲੀ ਅਕਾਲੀ ਵਰਕਰਾਂ ਦੇ ਅੰਦਰ ਖੂਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਫੋਟੋ – ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।
