ਹਲਕਾ ਕਾਦੀਆਂ ਤੇ ਸ੍ਰੀ ਹਰਿਗੋਬਿੰਦਪੁਰ ਦੇ ਜੂਝਾਰੂ ਵਰਕਰਾਂ ਵੱਲੋਂ ਜਥੇਦਾਰ ਲੰਗਾਹ ਦਾ ਨੁਸ਼ਹਿਰਾ ਪੱਤਣ ਵਿਖੇ ਪਹੁੰਚਣ ਤੇ ਕੱਲ ਕੀਤਾ ਜਾਵੇਗਾ ਭਰਵਾਂ ਸਵਾਗਤ – ਜਥੇਦਾਰ ਗੋਰਾ, ਕਾਕੀ,ਬਾਠ, ਬੀਬੀ ਜਿੰਦੜ
ਗੁਰਦਾਸਪੁਰ —-
ਮਾਝੇ ਦੇ ਨਿਧੜਕ ਜਰਨੈਲ ਸਾਬਕਾ ਕੈਬਨਿਟ ਮੰਤਰੀ ਪੰਜਾਬ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਜਥੇਦਾਰ ਸੁੱਚਾ ਸਿੰਘ ਲੰਗਾਹ ਦਾ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਣ ਕੇ ਪਹਿਲੀ ਵਾਰ 13 ਜੁਲਾਈ ਐਤਵਾਰ ਕੱਲ ਸਵੇਰੇ 10 ਵਜੇ ਜ਼ਿਲਾ ਗੁਰਦਾਸਪੁਰ ਵਿਖੇ ਪਹੁੰਚਣ ਤੇ ਨੁਸ਼ਹਿਰਾ ਪੱਤਣ ਗੁਰਦਾਸਪੁਰ ਮੁਕੇਰੀਆਂ ਰੋਡ ਵਿਖੇ ਪਹੁੰਚਣ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਜੂਝਾਰੂ ਵਰਕਰਾਂ ਵੱਲੋਂ ਪੂਰੇ ਜਾਹੋ – ਜਲਾਲ ਨਾਲ ਫੁੱਲਾਂ ਦੀ ਵਰਖਾ ਕਰਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਕਾਸ਼ ਗੁੰਜਆਉ ਨਾਅਰਿਆਂ ਨਾਲ ਭਰਵਾਂ ਸਵਾਗਤ ਕੀਤਾ ਜਾਵੇਗਾ।
ਉਕਤ ਜਾਣਕਾਰੀ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਸ੍ਰ ਕੰਵਲਪ੍ਰੀਤ ਸਿੰਘ ਕਾਕੀ ਜ਼ਿਲਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ, ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਲੀਡਰ ਸ੍ਰ ਤਰਲੋਕ ਸਿੰਘ ਬਾਠ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਇਸਤਰੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਬੀਬੀ ਸ਼ਰਨਜੀਤ ਕੌਰ ਜਿੰਦੜ ਨੇ ਦਿੰਦਿਆਂ ਦੱਸਿਆ ਕਿ ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਜ਼ਿਲਾ ਪ੍ਰਧਾਨ ਬਣਨ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਜਥੇਦਾਰ ਗੋਰਾ, ਕਾਕੀ,ਬਾਠ, ਬੀਬੀ ਜਿੰਦੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਸੁੱਚਾ ਸਿੰਘ ਲੰਗਾਹ ਦਾ ਜ਼ਿਲਾ ਗੁਰਦਾਸਪੁਰ ਦੇ ਅਕਾਲੀ ਲੀਡਰ ਤੇ ਵਰਕਰਾਂ ਵੱਲੋਂ ਵੱਖ ਵੱਖ ਸਥਾਨਾਂ ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਜਥੇਦਾਰ ਲੰਗਾਹ ਦਾ ਸਵਾਗਤ ਕਰਨ ਉਪਰੰਤ ਵੱਡੇ ਕਾਫਲੇ ਦੇ ਰੂਪ ਵਿੱਚ ਪੁਰਾਣਾ ਸ਼ਾਲਾ, ਗੁਰਦਾਸਪੁਰ, ਕਲਾਨੌਰ ਆਦਿ ਵੱਖ ਵੱਖ ਨਗਰਾਂ ਤੋਂ ਹੁੰਦਾ ਹੋਇਆ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਜਥੇਦਾਰ ਸੁੱਚਾ ਸਿੰਘ ਲੰਗਾਹ ਨਤਮਸਤਕ ਹੋ ਕੇ ਵਾਹਿਗੁਰੂ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕਰਨਗੇ।
ਫੋਟੋ – ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ,ਸ੍ਰ ਕੰਵਲਪ੍ਰੀਤ ਸਿੰਘ ਕਾਕੀ,ਸ੍ਰ ਤਰਲੋਕ ਸਿੰਘ ਬਾਠ, ਬੀਬੀ ਸ਼ਰਨਜੀਤ ਕੌਰ ਜਿੰਦੜ