Sun. Jul 27th, 2025

ਬਟਾਲਾ —-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਤਿਨਾਮੁ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਅਤੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਡੱਲਾ ਦੀ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 31 ਮਈ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਡੱਲਾ ਮੋੜ ਨਜ਼ਦੀਕ ਕਾਦੀਆਂ ਵਿਖੇ ਕਰਵਾਇਆ ਜਾ ਰਿਹਾ ਹੈ।

ਉਕਤ ਜਾਣਕਾਰੀ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਵਿਸ਼ੇਸ਼ ਤੌਰ ਤੇ ਪਹੁੰਚ ਕੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ ਅੰਮ੍ਰਿਤ ਅਭਲਾਖੀਆਂ ਨੂੰ ਅੰਮ੍ਰਿਤ ਛਕਾਉਣਗੇ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਅੰਮ੍ਰਿਤ ਸੰਚਾਰ ਮੋਕੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤ ਛੱਕਣ ਵਾਲੇ ਅੰਮ੍ਰਿਤ ਅਭਲਾਖੀਆਂ ਨੂੰ ਭੇਟਾਂ ਰਹਿਤ ਮੁਫ਼ਤ ਕਕਾਰ ਦਿੱਤੇ ਜਾਣਗੇ। ਜਥੇਦਾਰ ਗੋਰਾ ਨੇ ਸਮੂਹ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕਣ ਦੀ ਬੇਨਤੀ ਕੀਤੀ।
ਇਸ ਮੌਕੇ ਤੇ ਭਾਈ ਰਜਿੰਦਰ ਸਿੰਘ ਸਤਿਨਾਮ ਸਰਬ ਕਲਿਆਣ ਟਰੱਸਟ, ਭਾਈ ਰਜਿੰਦਰ ਸਿੰਘ ਰਜ਼ਾਦਾ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ, ਭਾਈ ਲਵਪ੍ਰੀਤ ਸਿੰਘ ਪ੍ਰਧਾਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਡੱਲਾ,ਸ੍ਰ ਜਤਿੰਦਰ ਸਿੰਘ ਚੀਮਾ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਸ੍ਰ ਮਨਜੀਤ ਸਿੰਘ ਜਫਰਵਾਲ ਮੈਨੇਜਰ , ਸ੍ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ,ਗਿਆਨੀ ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਲਾਲ ਸਿੰਘ ਕਵੀਸ਼ਰ ਧਰਮ ਪ੍ਰਚਾਰ ਕਮੇਟੀ,ਸ੍ਰ ਮਨਜੀਤ ਸਿੰਘ ਕਵੀਸ਼ਰ ਧਰਮ ਪ੍ਰਚਾਰ ਕਮੇਟੀ, ਸ੍ਰ ਸਿਮਰਤਪਾਲ ਸਿੰਘ ਭਾਟੀਆ ਆਦਿ ਹਾਜ਼ਰ ਸਨ।

ਫੋਟੋ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਡੱਲਾ ਕਾਦੀਆਂ ਵਿਖੇ ਕਰਵਾਏ ਜਾ ਰਹੇ ਅੰਮ੍ਰਿਤ ਸੰਚਾਰ ਦੀ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਜਾਣਕਾਰੀ ਦਿੰਦੇ ਹੋਏ ।

Leave a Reply

Your email address will not be published. Required fields are marked *

You missed