Tue. Jul 29th, 2025

 

3 ਅਗਸਤ ਦਿਨ ਐਤਵਾਰ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ‘ਤੀਆਂ’ ਦਾ ਤਿਓਹਾਰ

ਬਟਾਵਾ, 28 ਜੁਲਾਈ (  ਚੇਤਨ ਸਰਮਾ ਸੁਮਿਤ ਨਾਰਂਗ ਆਦਰਸ ਤੁਲੀ )

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਬਟਾਲਾ ਵਿਖੇ ਮਹਿਲਾ ਵਿੰਗ ਦੀ ਮੀਟਿੰਗ ਹੋਈ, ਜਿਸ ਵਿੱਚ ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਨਰਿੰਦਰ ਕੌਰ, ਸ੍ਰੀਮਤੀ ਰਾਜਬੀਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਮਹਿਲਾਵਾਂ ਮੌਜੂਦ ਸਨ।

ਮੀਟਿੰਗ ਦੌਰਾਨ ਮਹਿਲਾ ਵਿੰਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਆਪ ਪਾਰਟੀ ਦੀ ਹੋਰ ਮਜ਼ਬੂਤੀ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਹਿਲਾ ਵਿੰਗ ਵਲੋਂ ਜਿਲ੍ਹੇ ਭਰ ਅੰਦਰ ਪਾਰਟੀ ਦੀਆਂ ਨੀਤੀਆਂ ਤੇ ਲੋਕਪੱਖੀ ਫੈਸਲਿਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇਗਾ।

ਇਸ ਮੌਕੇ ਗੱਲ ਕਰਦਿਆਂ ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਕਿਹਾ ਕਿ ਆਪ ਪਾਰਟੀ ਵਲੋਂ ਮਹਿਲਾਵਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਗਿਆ ਹੈ ਅਤੇ ਵੱਖ-ਵੱਖ ਅਹੁਦਿਆਂ ‘ਤੇ ਨਿਵਾਜਿਆ ਗਿਆ ਹੈ। ਉਨਾਂ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ।

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਸਕੀਮ ਦਾ ਉਦੇਸ਼ ਉਹਨਾਂ ਵਿੱਚ ਆਤਮ ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਹਰ ਮਹੀਨੇ 1 ਕਰੋੜ ਤੋਂ ਵੱਧ ਮਹਿਲਾਵਾਂ ਇਸ ਸਹੂਲਤ ਦਾ ਲਾਭ ਲੈ ਰਹੀਆਂ ਹਨ, ਇਸਦੇ ਨਾਲ-ਨਾਲ ਵੱਖ-ਵੱਖ ਯੋਜਨਾਵਾਂ ਔਰਤਾਂ ਦੇ ਹੱਕ ਵਿੱਚ ਲਾਗੂ ਕੀਤੀਆਂ ਗਈਆਂ ਹਨ।

ਸ੍ਰੀਮਤੀ ਰਾਜਬੀਰ ਕੋਰ ਕਲਸੀ ਨੇ ਅੱਗੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਸਾਉਣ ਦੇ ਮਹੀਨੇ ਵਿੱਚ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ‘ਤੀਆਂ’ ਦਾ ਤਿਉਹਾਰ 3 ਅਗਸਤ ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ ਮਨਾਇਆ ਜਾਵੇਗਾ। ਜਿਸ ਵਿੱਚ ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ਭਿੰਡਰ ਅਤੇ ਚੰਨ ਕੋਰ ਵਿਸ਼ੇਸ ਤੌਰ ’ਤੇ ਸ਼ਿਰਕਤ ਕਰਨਗੀਆਂ। ਉਨਾਂ ਸਭ ਮੁਟਿਆਰਾਂ ਨੂੰ ਇਨਾਂ ਪਲਾਂ ਨੂੰ ਸਾਂਝਾ ਕਰਨ ਅਤੇ ਖੁਸ਼ੀ ਦੀ ਸਾਂਝ ਪਾਉਣ ਲਈ ਕਿਹਾ।

Leave a Reply

Your email address will not be published. Required fields are marked *

You missed