ਬਟਾਲਾ ( ਚੇਤਨ ਸਰਮਾ ) ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਤੀਆਂ’ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਸ੍ਰੀਮਤੀ ਰਾਜਬੀਰ ਕੋਰ ਕਲਸੀ ਨੇ ਅੱਗੇ ਦੱਸਿਆ ਕਿ ਇਸ ਵਾਰ ਵੀ ਸਾਉਣ ਦੇ ਮਹੀਨੇ ਵਿੱਚ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ‘ਤੀਆਂ’ ਦਾ ਤਿਉਹਾਰ 3 ਅਗਸਤ ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ ਮਨਾਇਆ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਮਨਾਏ ਜਾ ਰਹੇ ਇਸ ‘ਤੀਆਂ’ ਦੇ ਤਿਉਹਾਰ ਮੌਕੇ ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ਭਿੰਡਰ ਅਤੇ ਚੰਨ ਕੋਰ ਵਿਸ਼ੇਸ ਤੌਰ ’ਤੇ ਸ਼ਿਰਕਤ ਕਰਨਗੀਆਂ। ਉਨਾਂ ਸਭ ਮੁਟਿਆਰਾਂ ਨੂੰ ਇਨਾਂ ਪਲਾਂ ਨੂੰ ਸਾਂਝਾ ਕਰਨ ਅਤੇ ਖੁਸ਼ੀ ਦੀ ਸਾਂਝ ਪਾਉਣ ਲਈ ਕਿਹਾ।