ਬਟਾਲਾ ( ਚੇਤਨ ਸ਼ਰਮਾ )
ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 22 ਅਗਸਤ ਦਿਨ ਸ਼ੁਕਰਵਾਰ ਨੂੰ ਸਵੇਰੇ 10-00 ਵਜੇ ਮਹਾਨ ਅੰਮ੍ਰਿਤ ਸੰਚਾਰ ਹੋਵੇਗਾ।ਉਕਤ ਜਾਣਕਾਰੀ ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਤੇ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਵਿਸ਼ੇਸ਼ ਤੌਰ ਤੇ ਪਹੁੰਚ ਕੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ ਅੰਮ੍ਰਿਤ ਅਭਲਾਖੀਆਂ ਨੂੰ ਅੰਮ੍ਰਿਤ ਛਕਾਉਣਗੇ।

ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਅੰਮ੍ਰਿਤ ਸੰਚਾਰ ਮੋਕੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤ ਛੱਕਣ ਵਾਲੇ ਅੰਮ੍ਰਿਤ ਅਭਲਾਖੀਆਂ ਨੂੰ ਭੇਟਾਂ ਰਹਿਤ ਮੁਫ਼ਤ ਕਕਾਰ ਦਿੱਤੇ ਜਾਣਗੇ।
ਇਸ ਮੌਕੇ ਤੇ ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ,ਸ੍ਰ ਜਤਿੰਦਰ ਸਿੰਘ ਚੀਮਾ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ,ਸ੍ਰ ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਿਕਰਤਾਰੀਆਂ ਸਾਹਿਬ ,ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ, ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ,ਸ੍ਰ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ , ਭਾਈ ਲਾਲ ਸਿੰਘ ਕਵੀਸ਼ਰ ਧਰਮ ਪ੍ਰਚਾਰ ਕਮੇਟੀ,ਸ੍ਰ ਗੁਰਮੁੱਖ ਸਿੰਘ ਬਸਰਾਵਾਂ, ਸ੍ਰ ਸਿਮਰਤਪਾਲ ਸਿੰਘ ਭਾਟੀਆ ਆਦਿ ਹਾਜ਼ਰ ਸਨ।
ਫੋਟੋ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਕਰਵਾਏ ਜਾ ਰਹੇ ਅੰਮ੍ਰਿਤ ਸੰਚਾਰ ਦੀ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਜਾਣਕਾਰੀ ਦਿੰਦੇ ਹੋਏ ।
