Thu. Jan 22nd, 2026

ਸੁਹੇਲ ਕਾਸਿਮ ਮੀਰ ਐਸ ਐਸ ਪੀ ਨੇ ਵਿਆਹ ਪੁਰਬ ਮੌਕੇ ਸੰਗਤਾਂ ਦੀ ਸੁਰੱਖਿਆ ਅਤੇ ਟਰੈਫਿਕ ਦੇ ਸਮੁੱਚੇ ਪ੍ਰਬੰਧ ਕਰਨ ਦਾ ਵਫਦ ਨੂੰ ਦਿੱਤਾ ਭਰੋਸਾ

ਬਟਾਲਾ( ਆਦਰਸ਼ ਤੁਲੀ/ ਸੁਮੀਤ ਨਾਰੰਗ/ ਚਰਨਦੀਪ ਸਿੰਘ ਬੇਦੀ/ ਚੇਤਨ ਸ਼ਰਮਾ / ਸੁਨੀਲ ਯੁਮਨ)

ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ 30 ਅਗਸਤ ਦਿਨ ਸ਼ਨੀਵਾਰ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਸਲਾਨਾ ਜੋੜ ਮੇਲੇ ਦੇ ਸਬੰਧ ਵਿੱਚ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਸ੍ਰ ਜਤਿੰਦਰ ਸਿੰਘ ਚੀਮਾ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ ਦੇ ਵਫ਼ਦ ਨੇ ਸੁਹੇਲ ਕਾਸਿਮ ਮੀਰ ਐਸ ਐਸ ਪੀ ਬਟਾਲਾ ਦੇ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ।

ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਸੁਹੇਲ ਕਾਸਿਮ ਮੀਰ ਐਸ ਐਸ ਪੀ ਬਟਾਲਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਵਿਆਹ ਪੁਰਬ ਨੂੰ ਸਮਰਪਿਤ 29 ਅਗਸਤ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਆ ਰਹੇ ਮਹਾਨ ਨਗਰ ਕੀਰਤਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਵਾਲੇ ਦਿਨ 30 ਅਗਸਤ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਬਟਾਲਾ ਤੋਂ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਦੇ ਸਮੁੱਚੇ ਰੂਟ ਬਾਰੇ ਜਾਣਕਾਰੀ ਦਿੰਦਿਆਂ ਜਥੇਦਾਰ ਗੋਰਾ ਤੇ ਜਥੇਦਾਰ ਜੱਸਲ ਨੇ ਵਿਆਹ ਪੁਰਬ ਮੌਕੇ ਵੱਡੀ ਤਦਾਦ ਵਿੱਚ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ , ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਅਤੇ ਦੋਹਾਂ ਮਹਾਨ ਨਗਰ ਕੀਰਤਨ ਵਿੱਚ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਅਤੇ ਟਰੈਫਿਕ ਦਾ ਵਿਸ਼ੇਸ਼ ਪ੍ਰਬੰਧ ਕਰਨ ਲਈ ਲਿਖਤੀ ਰੂਪ ਵਿੱਚ ਮੰਗ ਕੀਤੀ।
ਇਸ ਮੌਕੇ ਤੇ ਐਸ ਐਸ ਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ ਸਮੇਤ ਵਫ਼ਦ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਵਿਆਹ ਪੁਰਬ ਨੂੰ ਸਮਰਪਿਤ ਦੋਹਾਂ ਮਹਾਨ ਨਗਰ ਕੀਰਤਨ ਦੇ ਸਮੁੱਚੇ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਤੇ ਜਥੇਦਾਰ ਗੋਰਾ ਤੇ ਜਥੇਦਾਰ ਜੱਸਲ ਨੇ ਸ੍ਰੀ ਸੁਹੇਲ ਕਾਸਿਮ ਮੀਰ ਐਸ ਐਸ ਪੀ ਬਟਾਲਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਪਰਿਵਾਰ ਸਮੇਤ ਸ਼ਾਮਲ ਹੋਣ ਦੀ ਬੇਨਤੀ ਕੀਤੀ।

ਫੋਟੋ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ , ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ ਨੇ ਐਸ ਐਸ ਪੀ ਬਟਾਲਾ ਸ੍ਰੀ ਸੁਹੇਲ ਕਾਸਿਮ ਮੀਰ ਨੂੰ ਸੱਦਾ ਪੱਤਰ ਦਿੰਦੇ ਹੋਏ ।ਨਾਲ ਮੈਨੇਜਰ ਚੀਮਾ, ਮੈਨੇਜਰ ਜ਼ਫਰਵਾਲ ਤੇ ਹੋਰ

Leave a Reply

Your email address will not be published. Required fields are marked *