ਬਟਾਲਾ ( ਚੇਤਨ ਸ਼ਰਮਾ)
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਸੰਜੀਵ ਕੁਮਾਰ ਜੀ ਦੇ ਦਿਸਾ ਨਿਰਦੇਸ਼ਾਂ ਅਤੇ ਓਪ ਮੰਡਲ ਇੰਜੀਨੀਅਰ ਸ੍ਰੀ ਹਰਜੀਤ ਸਿੰਘ ਜੀ ਦੀ ਯੋਗ ਅਗਵਾਈ ਹੇਠ ਬਲਾਕ ਡੇਰਾ ਬਾਬਾ ਨਾਨਕ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਬਲਾਕ ਕੋਆਰਡੀਨੇਟਰ ਸਰਬਜੀਤ ਸਿੰਘ ਕਾਹਲੋਂ ਵੱਲੋਂ ਪਿੰਡ ਸਾਹਪੁਰ ਗੋਰਾਇਆ ਵਿਖੇ ਕੈਂਪ ਲਗਾਇਆ ਗਿਆ।

ਇਸ ਮੌਕੇ ਤੇ ਲੋਕਾਂ ਨੂੰ ਜਾਗਰੂਕ ਕਰਦਿਆਂ ਕੋਆਰਡੀਨੇਟਰ ਸਰਬਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਵੱਲੋਂ ਸਾਫ ਅਤੇ ਸੁੱਧ ਪਾਣੀ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਆਪਣੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਪਿੰਡਾਂ ਦੀਆਂ ਪੰਚਾਇਤਾਂ ਅਤੇ ਜਲ ਸਪਲਾਈ ਸੈਨੀਟੇਸ਼ਨ ਕਮੇਟੀਆਂ ਨਾਲ ਤਾਲਮੇਲ ਕਰਕੇ ਸਹਿਯੋਗ ਮੰਗਿਆ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਡਾਇਰੀਆ,ਕਾਲਾ ਪੀਲੀਆ ਵਗੈਰਾ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਹ ਮੁਹਿੰਮ 18 ਸਤੰਬਰ ਤੋਂ ਲੈ ਕੇ 2 ਅਕਤੂਬਰ 2025 ਤੱਕ ਪੂਰੇ ਪੰਜਾਬ ਵਿੱਚ ਚਲਾਈ ਜਾ ਰਹੀ ਹੈ। ਇਸ ਮੌਕੇ ਤੇ ਪਿੰਡ ਦੀ ਸਮੁੱਚੀ ਜਲ ਸਪਲਾਈ ਕਮੇਟੀ ਦੇ ਮੈਂਬਰ ਸਹਿਬਾਨ, ਪਿੰਡ ਦੀ ਪੰਚਾਇਤ, ਆਂਗਣਵਾੜੀ ਵਰਕਰਾਂ ਅਤੇ ਆਸਾ ਵਰਕਰਾਂ ਹਾਜਿਰ ਸਨ ।
