ਅਧਿਆਪਕਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਹੋ ਰਹੀ ਹੈ ਪ੍ਰਭਾਵਿਤ
ਬਟਾਲਾ (ਆਦਰਸ਼ ਤੁਲੀ/ ਸੁਮਿਤ ਨਾਰੰਗ/ਚੇਤਨ ਸ਼ਰਮਾ/ ਚਰਨਦੀਪ ਬੇਦੀ/ ਸੁਨੀਲ ਯੂਮਨ)
ਅੱਜ ਵੱਖ ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂ ਗੁਰਿੰਦਰ ਸਿੰਘ ਸਿੱਧੂ , ਅਮਨਬੀਰ ਸਿੰਘ ਗੋਰਾਇਆ, ਸੋਮ ਸਿੰਘ, ਦਿਲਬਾਗ ਸਿੰਘ ਪੱਡਾ, ਕੁਲਦੀਪ ਸਿੰਘ ਪੂਰੋਵਾਲ , ਹਰਜਿੰਦਰ ਸਿੰਘ, ਰਵਿੰਦਰਜੀਤ ਸਿੰਘ ਪੰਨੂ, ਤਰਸੇਮਪਾਲ ਸ਼ਰਮਾ, ਬਲਰਾਜ ਸਿੰਘ ਬਾਜਵਾ, ਰਛਪਾਲ ਸਿੰਘ, ਅਸ਼ਵਨੀ ਕੁਮਾਰ ਫੱਜੂਪੁਰ , ਕਰਨੈਲ ਸਿੰਘ, ਪਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ਦੌਰਾਨ ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਜਦੋਂ ਸੱਤਾ ਚ ਆਈ ਸੀ ਤਾਂ ਸਿੱਖਿਆ ਕ੍ਰਾਂਤੀ ਦੇ ਸਲੋਗਨ ਹੇਠ ਸਰਕਾਰ ਨੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਾਅਦਾ ਕੀਤਾ ਸੀ, ਕਿ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਨਹੀਂ ਲਗਾਈਆਂ ਜਾਣਗੀਆਂ।

ਪਰ ਜਿਲਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਜੀ ਨੇ ਜਿਲਾ ਗੁਰਦਾਸਪੁਰ ਵਿਖੇ ਸਿੱਖਿਆ ਵਿਭਾਗ ਦੇ ਅਧਿਆਪਕਾਂ ਦੀਆਂ ਵੱਡੀ ਗਿਣਤੀ ਵਿੱਚ ਪਰਾਲੀ ਨੂੰ ਨਾ ਸਾੜਨ ਸਬੰਧੀ ਡਿਊਟੀਆਂ ਲਗਾ ਦਿੱਤੀਆਂ ਹਨ। ਜਿਸ ਨਾਲ ਸਕੂਲਾਂ ਚ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਅਧਿਆਪਕ ਆਗੂਆਂ ਨੇ ਦੱਸਿਆ ਕਿ ਇਹਨਾਂ ਦਿਨਾਂ ਚ ਵਿਭਾਗ ਵੱਲੋਂ ਬੱਚਿਆਂ ਦੀਆਂ ਖੇਡਾਂ ਵੀ ਕਰਵਾਈਆਂ ਜਾ ਰਹੀਆਂ ਹਨ। ਵਿਦਿਆਰਥੀਆਂ ਦੇ ਪੇਪਰ ਵੀ ਚੱਲ ਰਹੇ ਹਨ ਅਤੇ ਅਧਿਆਪਕ ਸਕੂਲਾਂ ਵਿੱਚ ਵਿਭਾਗ ਦੀਆਂ ਜਿੰਮੇਵਾਰੀਆਂ ਨੂੰ ਵੀ ਨਿਭਾ ਰਹੇ ਹਨ। ਇਸ ਲਈ ਅਧਿਆਪਕ ਜਥੇਬੰਦੀਆਂ ਵੱਲੋਂ ਪਰਾਲੀ ਨੂੰ ਨਾ ਸਾੜਨ ਦੀ ਡਿਊਟੀ ਨੂੰ ਲਗਾਉਣ ਦੀ ਪੁਰਜ਼ੋਰ ਸ਼ਬਦਾਂ ਚ ਨਿਖੇਧੀ ਕੀਤੀ ਜਾਂਦੀ ਹੈ। ਮੰਗ ਕੀਤੀ ਜਾਂਦੀ ਹੈ ਕਿ ਅਧਿਆਪਕਾਂ ਦੀਆਂ ਪਰਾਲੀ ਨੂੰ ਨਾ ਸਾੜਨ ਸਬੰਧੀ ਲਗਾਈਆਂ ਗਈਆਂ ਡਿਊਟੀਆਂ ਨੂੰ ਰੱਦ ਕੀਤਾ ਜਾਵੇ ਨਹੀਂ ਤਾਂ ਅਧਿਆਪਕ ਜਥੇਬੰਦੀਆਂ ਸੰਘਰਸ਼ ਕਰਨ ਲਈ ਮਜਬੂਰ ਹੋਣਗੀਆਂ। ਜਿਸ ਦੀ ਨਿਰੋਲ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਰਜਨੀ ਪ੍ਰਕਾਸ਼ ਸਿੰਘ, ਤਜਿੰਦਰ ਸਿੰਘ ਸਾਹ, ਦਿਲਦਾਰ ਭੰਡਾਲ, ਰਾਮ ਸਿੰਘ, ਸੁਨੀਲ ਕੁਮਾਰ, ਹਰਪਾਲ ਸਿੰਘ, ਤਰਲੋਕ ਸਿੰਘ, ਪ੍ਰਭਜੀਤ ਸਿੰਘ, ਬਚਿੱਤਰ ਸਿੰਘ, ਜਗਮੋਹਨਪਾਲ ਸਿੰਘ, ਕੰਸ ਰਾਜ, ਸਤਬੀਰ ਸਿੰਘ, ਮਲਵਿੰਦਰ ਸਿੰਘ, ਸੰਜੀਵ ਕੁਮਾਰ, ਅਮਿਤ ਕੁਮਾਰ ਅਤੇ ਹੋਰ ਆਗੂ ਹਾਜ਼ਰ ਸਨ।
