ਬਟਾਲਾ (ਚੇਤਨ ਸ਼ਰਮਾ )
ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਬਲਾਕ ਡੇਰਾ ਬਾਬਾ ਨਾਨਕ ਦੇ ਵੱਖ ਵੱਖ ਪਿੰਡਾਂ ਜਿਨਾਂ ਵਿੱਚ ਰਾਏਚੱਕ ਅਤੇ ਕੋਹਾਲੀ ਵਿਖੇ ਨੋਡਲ ਅਫਸਰ ਸਰਬਜੀਤ ਸਿੰਘ ਕਾਹਲੋਂ ਵੱਲੋਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ।

ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੇ ਖੇਤਾਂ ਵਿੱਚ ਹੀ ਪਰਾਲੀ ਦੀ ਰਹਿੰਦ ਖੂੰਹਦ ਦਾ ਨਿਪਟਾਰਾ ਕਰਨ ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਤਾਂ ਜੋ ਅਸੀਂ ਆਪਣੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਸੁੱਧ ਰੱਖਣ ਲਈ ਯੋਗਦਾਨ ਪਾ ਸਕੀਏ।
